Sunday, July 5, 2026

ਸੀਨੀਅਰ ਸਿਟੀਜਨਾਂ ਦੇ ਬਣਦੇ ਹੱਕਾਂ ਅਤੇ ਵਰਤਮਾਨ ਸਥਿਤੀ ਸਬੰਧੀ ਸੈਮੀਨਾਰ 29 ਨੂੰ

ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਕੰਗ) – ਸੀਨੀਅਰ ਸਿਟੀਜਨ ਐਸੋਸੀਏਸ਼ਨ (ਰਜਿ:) ਸਮਰਾਲਾ  ਵੱਲੋਂ ਭਿ੍ਰਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜਨਾਂ ਨੂੰ ਉਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ  ਅਤੇ ਚੱਲ ਰਹੀ ਵਰਤਮਾਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ 29 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਗਲੋਬਲ ਟਾਬਰ ਖੰਨਾ ਰੋਡ ਨੇੜੇ ਚੌੜਾ ਬਜਾਰ ਸਮਰਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਦੇਸ਼ ਸ਼ਰਮਾ ਅਤੇ ਕਮਾਂਡੈਂਟ ਰਸ਼ਪਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸੀਨੀਅਰ ਸਿਟੀਜਨਾਂ ਦੇ ਬਣਦੇ ਹੱਕਾਂ ਦੀ ਪ੍ਰੋੜਤਾ ਕਰਨ ਲਈ ਬੁੱਧੀਮਾਨ ਅਤੇ ਸੂਝਵਾਨ ਸਖਸ਼ੀਅਤਾਂ ਆਪੋ ਆਪਣੇ ਵਿਚਾਰ ਪ੍ਰਗਟ ਕਰਨਗੀਆਂ।ਇਸ ਤੋਂ ਇਲਾਵਾ ਸਮਕਾਲੀ ਸਰਕਾਰ ਵੱਲੋਂ ਸੀਨੀਅਰ ਸਿਟੀਜਨਾਂ ਦੇ ਮਾਣ ਸਤਿਕਾਰ ਦੇਣ ਪ੍ਰਤੀ ਵੀ ਮੰਗ ਕੀਤੀ ਜਾਵੇਗੀ। ਉਨਾਂ ਸਮਰਾਲਾ ਇਲਾਕੇ ਦੇ ਸਮੂਹ ਸੀਨੀਅਰ ਸਿਟੀਜਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਮੀਨਾਰ ਵਿੱਚ ਪੁੱਜ ਕੇ  ਆਪਣੇ ਘੱਟ ਰਹੇ ਮਾਣ ਸਤਿਕਾਰ ਅਤੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਇਸ ਸੈਮੀਨਾਰ ਦਾ ਵੱਧ ਤੋਂ ਵੱਧ ਲਾਭ ਉਠਾਉਣ।

Check Also

ਵਪਾਰੀਆਂ ਦੀਆਂ ਨਾਗਰਿਕ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ …

Leave a Reply