Monday, July 20, 2026

ਮਨਜਿੰਦਰ ਸਿੰਘ ਸਿਰਸਾ ਨੇ ਵਿਧਾਇਕ ਵਜੋਂ ਪੰਜਾਬੀ ਭਾਸ਼ਾ `ਚ ਚੁੱਕੀ ਸਹੁੰ

ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- PPN2504201732ਰਾਜੋਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਨਵੇਂ ਚੁਣੇ ਗਏ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਮੈਂਬਰ ਵਜੋਂ ਪੰਜਾਬੀ ਭਾਸ਼ਾ ਵਿਚ ਸਹੁੰ ਚੁੱਕ ਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਵਿਧਾਨ ਸਭਾ ਦੇ ਮਾਣਯੋਗ ਸਪੀਕਰ ਰਾਮ ਨਿਵਾਸ ਗੋਇਲ ਨੇ ਉਨਾਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ।ਮਨਜਿੰਦਰ ਸਿੰਘ ਸਿਰਸਾ ਨੇ 9 ਅਪ੍ਰੈਲ ਨੂੰ ਹੋਈ ਰਜੋਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਜਿਮਨੀ ਚੋਣ ਭਾਰੀ ਫਰਕ ਨਾਲ ਜਿੱਤੀ ਸੀ।
ਸਹੁੰ ਚੁੱਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਰਜੋਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਲੋਕਾਂ ਦੇ ਧੰਨਵਾਦੀ ਹਨ, ਜਿਨਾਂ ਨੇ ਉਨਾਂ `ਤੇ ਵਿਸ਼ਵਾਸ਼ ਕੀਤਾ ਅਤੇ ਉਨਾਂ ਨੂੰ ਭਰੋਸਾ ਦਵਾਉਂਦੇ ਹਨ ਕਿ ਉਹ ਲੋਕਾਂ ਦੀਆਂ ਇਛਾਵਾਂ ਤੇ ਆਸਾਂ ਦੀ ਪੂਰਤੀ ਲਈ ਡਟ ਕੇ ਕੰਮ ਕਰਨਗੇ।ਉਨਾਂ ਕਿਹਾ ਕਿ ਉਹ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਲੋਕਾਂ ਦੀ ਭਲਾਈ ਸਮੇਤ ਲੋਕਾਂ ਨਾਲ ਸਬੰਧਤ ਹਰ ਤਰਾਂ ਦੇ ਜਨਤਕ ਮਸਲੇ ਉਠਾਉਂਦੇ ਰਹਿਣਗੇ।ਸਿਰਸਾ ਨੇ ਹੋਰ ਕਿਹਾ ਕਿ ਇਸ ਚੋਣ ਨੇ ਉਨਾਂ ਨੂੰ ਆਮ ਆਦਮੀ ਪਾਰਟੀ ਦੀ ਨਾਕਸ ਕਾਰਗੁਜ਼ਾਰੀ ਅਤੇ ਅਰਵਿੰਦ ਕੇਜਰੀਵਾਲ ਅਤੇ ਉਨਾਂ ਦੀ ਟੀਮ ਵਲੋਂ ਲੋਕਾਂ ਨਾਲ ਕੀਤੇ ਝੂਠੇ ਤੇ ਗੁੰਮਰਾਹਕੁੰਨ ਵਾਅਦੇ ਪੂਰੇ ਨਾ ਕਰਨ ਦਾ ਮਾਮਲਾ ਉਠਾਉਣ ਦਾ ਮੌਕਾ ਪ੍ਰਦਾਨ ਕੀਤਾ ਹੈ। ਉਨਾਂ ਕਿਹਾ ਕਿ ਉਨਾਂ ਦੀ ਚੋਣ ਵਿਚ ਅਤੇ ਐਮ. ਸੀ. ਦੀਆਂ ਚੋਣਾਂ ਦਾ ਨਤੀਜੇ ਵਿਚ ‘ਆਪ’ ਦੀ ਨਮੋਸ਼ੀ ਭਰੀ ਹਾਰ ਤੋਂ ਬਾਅਦ ਲੋਕ ਹੁਣ ਦਿੱਲੀ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸਥਾਪਿਤ ਹੋਣੀ ਦੇਖਣਾ ਚਾਹੁੰਦੇ ਹਨ ।
ਇਸ ਮੌਕੇ ਦਿੱਲੀ ਵਿਧਾਨ ਸਭਾ ਦੇ ਨੇਤਾ ਅਤੇ ਰੋਹਿਨੀ ਦੇ ਵਿਧਾਇਕ ਵਿਜੇਦਰ ਗੁਪਤਾ, ਭਾਜਪਾ ਵਿਧਾਇਕ ਜਗਦੀਸ਼ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਕਾਰਜਕਾਰਨੀ ਮੈਂਬਰ ਪਰਮਜੀਤ ਸਿੰਘ ਚੰਢੋਕ ਅਤੇ ਕਈ ਹੋਰ ਪ੍ਰਮੁੱਖ ਭਾਜਪਾ ਤੇ ਅਕਾਲੀ ਆਗੂ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply