ਖੇਤਰੀ ਪ੍ਰਤੀਨਿੱਧ (ਸੁਖਬੀਰ ਸਿੰਘ) –
ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇ ਦੇ ਏ.ਐਸ.ਆਈ ਹਰਬੰਸ ਸਿੰਘ ਅਤੇ ਏ.ਐਸ.ਆਈ ਸ਼ਰਨਜੀਤ ਸਿੰਘ ਨੇ ਦੱਸਿਆ ਤਰਨ ਤਾਰਨ ਰੋਡ ਸਥਿਤ ਰਾਂਝੇ ਦੀ ਹਵੇਲੀ ਦੇ ਇਲਾਕੇ ਵਿੱਚ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨਾਂ ਨੇ ਸ਼ੱਕੀ ਹਾਲਤ ਵਿੱਚ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਅੱਗੇ ਆਉਣ ਦੀ ਬਜ਼ਾਏ ਪਿੱਛੇ ਨੂੰ ਮੁੜ ਗਿਆ, ਜਿਸ `ਤੇ ਪੁਲਿਸ ਮੁਲਾਜ਼ਮਾਂ ਨੇ ਚੌਕਸੀ ਵਰਤਦਿਆਂ ਉਸ ਨੂੰ ਘੇਰ ਕੇ ਗ੍ਰਿਫਤਾਰ ਕਰ ਲਿਆ।ਏ.ਐਸ.ਆਈ ਹਰਬੰਸ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਜਦ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਛਗਿੱਛ ਕਰਨ `ਤੇ ਕਾਬੂ ਕੀਤੇ ਗਏ ਦੀ ਪਛਾਣ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਦਲੀਪ ਸਿੰਘ ਵਾਸੀ ਗੋਪਾਲ ਨਗਰ ਕਸਬਾ ਅਜਨਾਲਾ ਜਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।ਏ.ਐਸ.ਆਈ ਹਰਬੰਸ ਸਿੰਘ ਅਨੁਸਾਰ ਦੋਸ਼ੀ ਪਰਮਜੀਤ ਸਿੰਘ ਉਰਫ ਪੰਮਾ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਕੇਸ ਦਰਜ਼ ਕਰਨ ਉਪਰੰਤ ਅਗਲੇਰੀ ਕਾਰਵਾਈ ਅੰਜ਼ਾਮ ਦਿੱਤੀ ਜਾ ਰਹੀ ਹੈ।ਇਸ ਸਮੇਂ ਏ.ਐਸ.ਆਈ ਹਰਭਜਨ ਸਿੰਘ, ਹੌਲਦਾਰ ਗੁਰਨਾਮ ਸਿੰਘ ਅਤੇ ਐਸ.ਆਈ ਰੀਤੂ ਬਾਲਾ ਆਦਿ ਵੀ ਮੌਜੂਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media