ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) –
ਅੰਮ੍ਰਿਤਸਰ ਤੋਂ ਇੱਕ ਪੰਜਾਬੀ ਅਖਬਾਰ ਦੇ ਸੀਨੀਅਰ ਪੱਤਰਕਾਰ ਸੁਖਵਿੰਦਰਜੀਤ ਸਿੰਘ ਬਹੋੜੂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨਾਂ ਦੀ ਸੱਸ ਸੁਖਵੰਤ ਕੌਰ ਪਤਨੀ ਗੁਰਬਖਸ਼ ਸਿੰਘ ਵਾਸੀ ਸਥਾਨਕ ਢਪੱਈ ਰੋਡ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ।ਤਕਰੀਬਨ 68 ਸਾਲਾ ਸੁਖਵੰਤ ਕੌਰ ਕੁੱਝ ਸਮੇਂ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਸਨ ।ਗੁਰਪ੍ਰੀਤ ਸਿੰਘ ਸੋਨੂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨਾਂ ਦੀ ਮਾਤਾ ਸਵ: ਸੁਖਵੰਤ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ 27 ਅਪ੍ਰੈਲ ਨੂੰ ਉਨਾਂ ਦੇ ਗ੍ਰਹਿ ਵਿਖੇ ਪਵੇਗਾ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਗੁਰਬਖਸ਼ ਨਗਰ (ਨਵਾਂ ਕੋਟ) ਨਜ਼ਦੀਕ ਕੁਟੀਆ, ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 1.00 ਤੋਂ 2.00 ਵਜੇ ਤੱਕ ਪਵੇਗਾ।ਵੱਖ ਵੱਖ ਧਾਰਮਿਕ, ਸਮਾਜਿਕ ਤੇ ਰਾਜਸੀ ਆਗੂਆਂ ਨੇ ਇਸ ਦੁੱਖ ਦੀ ਘੜੀ ਪੱਤਰਕਾਰ ਸੁਖਵਿੰਦਰਜੀਤ ਸਿੰਘ ਬਹੋੜੂ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਵਿੱਛੜੀ ਰੂਹ ਦੀ ਸ਼ਾਂਤੀ ਲਈ ਕਾਮਨਾ ਕੀਤੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media