Wednesday, August 12, 2026

ਦਿੱਲੀ ਕਮੇਟੀ ਵੱਲੋਂ ਗੁਰਮੁੱਖੀ ਦਿਵਸ ਮਨਾਇਆ ਜਾਵੇਗਾ

ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – kulmohan singhਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮੁਖੀ ਦਿਵਾਸ ਮਨਾਇਆ ਜਾਵੇਗਾ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਨਿਸ਼ਾਨ ਸਾਹਿਬ ਨੇੜੇ ਵੀਰਵਾਰ 27 ਅਪ੍ਰੈਲ ਨੂੰ ਸਵੇਰ ਤੋਂ ਦੋਪਹਿਰ ਤੱਕ ਮਾਂ-ਬੋਲੀ ਪੰਜਾਬੀ ਦੇ ਬਾਣੀ ਵੱਜੋਂ ਜਾਣੇ ਜਾਂਦੇ ਗੁਰੂ ਸਾਹਿਬ ਦੇ ਪ੍ਰਤੀ ਆਪਣਾ ਅਕੀਦਾ ਭੇਟ ਕਰਨ ਲਈ ਸਕੂਲੀ ਬੱਚਿਆਂ ਨੂੰ ਪੰਜਾਬੀ ਭਾਸ਼ਾ ਲਿਖਣ ਬੋਲਣ ਅਤੇ ਪੜਨ ਵਾਸਤੇ ਪ੍ਰੇਰਿਤ ਕੀਤਾ ਜਾਵੇਗਾ।ਸ਼ਾਮ ਦੇ ਦੀਵਾਨ ਵਿਚ ਰਾਗੀ ਸਾਹਿਬਾਨ ਅਤੇ ਕਥਾਵਾਚਕ ਗੁਰੂ ਸਾਹਿਬ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply