ਮਹਿਤਾ, 25 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨ ਛੱਤੀਸਗੜ ਵਿਖੇ ਨਕਸਲੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਇੰਸਪੈਕਟਰ ਰਘਬੀਰ ਸਿੰਘ, ਜੋ ਕਿ ਉਕਤ ਹਮਲੇ ਦਾ ਸ਼ਿਕਾਰ ਹੋਈ ਕੰਪਨੀ ਦੀ ਕਮਾਂਡ ਕਰ ਰਹੇ ਸਨ, ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਸਠਿਆਲਾ ਦੇ ਸਮਸ਼ਾਨ ਘਾਟ ਵਿੱਚ ਕੀਤਾ ਗਿਆ। ਇਸ ਮੌਕੇ ਸੀ.ਆਰ.ਪੀ.ਐਫ ਦੇ ਜਵਾਨਾਂ ਨੇ ਸ਼ਹੀਦ ਨੂੰ ਸਲਾਮੀ ਦਿੱਤੀ ਅਤੇ ਅਧਿਕਾਰੀਆਂ ਨੇ ਫੁੱਲ ਮਾਲਾਵਾਂ ਚੜਾ ਕੇ ਸ਼ਹੀਦ ਨੂੰ ਸ਼ਰਧਾ ਭੇਟ ਕੀਤੀ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਪੰਜਾਬ ਸਰਕਾਰ ਦੀ ਤਰਫੋ ਦੋਸ਼ਾਲਾ ਅਤੇ ਫੁੱਲ ਮਾਲਾ ਭੇਟ ਕੀਤੀ, ਉਨਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏੇ ਦੀ ਐਕਸਗਰੇਸੀਅਨ ਗਰਾਂਟ ਵੀ ਦੇਣ ਦਾ ਐਲਾਨ ਕੀਤਾ ।
ਹੋਰਨਾਂ ਤੋਂ ਇਲਾਵਾ ਐਮ.ਐਲ.ਏ ਸੰਤੋਖ ਸਿੰਘ ਭਲਾਈਪੁਰ, ਡੀ.ਆਈ.ਜੀ ਸੀ.ਆਰ.ਪੀ.ਐਫ ਦੇ ਡੀ. ਐਲ ਗੋਲਾ, ਐਸ.ਐਸ.ਪੀ ਏਲਨਚਲੀਅਨ, ਐਸ.ਡੀ.ਐਮ ਤੇਜਵੀਰ ਸਿੰਘ ਸੈਣੀ, ਸਕੱਤਰ ਸਿੰਘ ਬੱਲ, ਡੀ.ਐਸ.ਪੀ ਲਖਵਿੰਦਰ ਸਿੰਘ ਮੱਲ, ਬੀਬੀ ਲਕਸ਼ਮੀ ਕਾਤਾਂ ਚਾਵਲਾ ਨੇ ਵੀ ਸ਼ਹੀਦ ਦੀ ਦੇਹ `ਤੇ ਫੁੱਲ ਮਲਾਵਾਂ ਭੇਟ ਕੀਤੀਆਂ ਸ਼ਹੀਦ ਦੀ ਚਿਖਾ ਨੂੰ ਅਗਨੀ ਉਸ ਦੇ ਲੜਕੇ ਅੰਮਿ੍ਰਤਪਾਲ ਸਿੰਘ ਨੇ ਲਗਾਈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media