ਚੌਕ ਮਹਿਤਾ, 26 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀਂ ਛੱਤੀਸਗੜ ਵਿਖੇ ਹੋਏ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਸੀ ਆਰ.ਪੀ.ਐਫ ਦੇ ਇੰਸਪੈਕਟਰ ਰਘਬੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਹੀਦ ਦੀ ਯਾਦਗਾਰ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟਾਉਂਦੇ ਬ੍ਰਹਮਪੁਰਾ ਨੇ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ ਅਤੇ ਰਘਬੀਰ ਸਿੰਘ ਦੀ ਸ਼ਹੀਦੀ ਦਾ ਦੁੱਖ ਸਾਨੂੰ ਸਾਰਿਆਂ ਨੂੰ ਹੈ।ਉਨਾਂ ਕਿਹਾ ਕਿ ਇਸ ਘਾਟੇ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਉਸ ਦੀ ਯਾਦਗਾਰ ਬਣਾ ਕੇ ਆਪਾਂ ਆਉਣ ਵਾਲੀਆਂ ਪੀੜੀਆਂ ਨੂੰ ਸ਼ਹੀਦ ਦੇ ਜੀਵਨ ਨੂੰ ਪ੍ਰੇਰਨਾ ਜ਼ਰੂਰ ਦੇ ਸਕਦੇ ਹਾਂ।ਉਨਾਂ ਆਪਣੇ ਅਖਿਤਿਆਰੀ ਕੋਟੇ ਵਿਚੋਂ ਸ਼ਹੀਦ ਦੀ ਯਾਦਗਾਰ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨਾਂ ਨਾਲ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਐਸ.ਡੀ.ਐਮ ਤੇਜਦੀਪ ਸਿੰਘ ਸੈਣੀ ਅਤੇ ਹੋਰ ਮੋਹਤਬਰ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media