ਅੰਮਿ੍ਰਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) –
ਸੀਨੀਅਰ ਆਈ.ਪੀ,ਐਸ ਅਧਿਕਾਰੀ ਸਿਧਾਸ਼ੂ ਸ਼ੇਖਰ ਸ੍ਰੀਵਾਸਤਵਾ (ਐਸ.ਐਸ.ਸ੍ਰੀਵਾਸਤਵਾ) ਨੇ ਅੱਜ ਸਵੇਰੇ ਅੰਮਿ੍ਰਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ।ਉਨਾਂ ਆਪਣਾ ਅਹੁਦਾ ਸੰਭਾਲਣ ਮਗਰੋਂ ਪੈ੍ਰਸ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮਿ੍ਰਤਸਰ ਦੀ ਸੇਵਾ ਦਾ ਜੋ ਮੌਕਾ ਦਿੱਤਾ ਗਿਆ ਹੈ, ਮੈਂ ਉਸ ਲਈ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਸਮਝਦਾ ਹਾਂ। ਉਨਾਂ ਕਿਹਾ ਕਿ ਗੁਰੂ ਨਗਰੀ ਨੂੰ ਸਾਫ-ਸੁਥਰਾ ਪੁਲਿਸ ਪ੍ਰਬੰਧ ਦੇਣਾ ਉਨਾਂ ਦੀ ਪਹਿਲੀ ਤਰਜ਼ੀਹ ਹੈ ਅਤੇ ਹਮੇਸ਼ਾਂ ਕੋਸ਼ਿਸ਼ ਹੋਵੇਗੀ ਕਿ ਹਰੇਕ ਨੂੰ ਇਨਸਾਫ ਮਿਲੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਤੌਰ ਐਸ.ਪੀ ਅਤੇ ਐਸ.ਐਸ.ਪੀ ਅੰਮਿ੍ਰਤਸਰ ਵਿਖੇ ਸੇਵਾ ਕਰ ਚੁੱਕੇ ਹਨ। ਇਸ ਮੌਕੇ ਸਾਬਕਾ ਪੁਲਿਸ ਕਮਿਸ਼ਨਰ ਜੀ.ਨਾਗੇਸ਼ਵਰ ਰਾਓ ਵੀ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media