Friday, July 4, 2025
Breaking News

ਪ੍ਰੀ ਮੈਟ੍ਰਿਕ ਸਕਾਲਰਸ਼ਿਪ ਅਧੀਨ ਵਿਦਿਆਰਥੀਆਂ ਤੋਂ ਅਰਜ਼ੀਆਂ ਮੰੰਗੀਆਂ

ਵਿਦਿਆਰਥੀ 31 ਅਗਸਤ ਤੱਕ ਦੇ ਸਕਦੈ ਹਨ ਬੇਨਤੀ ਪੱਤਰ-ਰਣੀਕੇ

Gulzar Singh Ranike

ਅੰਮ੍ਰਿਤਸਰ, 25 ਜੂਨ (ਜਸਬੀਰ ਸਿੰਘ ਸੱਗੂ)- ਪੰਜਾਬ ਸਰਕਾਰ ਦੇ ਭਲਾਈ ਵਿਭਾਗ ਵੱਲੋਂ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਘੱਟ ਗਿਣਤੀ ਨਾਲ ਸਬੰਧਤ ਵਿਦਿਆਰਥੀਆਂ ਤੋਂ ਵਜੀਫੇ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਵਿਦਿਆਰਥੀ ਇਹ ਬਿਨੈ ਪੱਤਰ ਆਪਣੇ ਸਕੂਲਾਂ ਰਾਹੀਂ 31 ਅਗਸਤ 2014 ਤੱਕ ਭੇਜ ਸਕਦੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਭਲਾਈ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਘੱਟ ਗਿਣਤੀ, ਜਿਸ ਵਿਚ ਸਿੱਖ, ਮੁਸਲਿਮ, ਈਸਾਈ, ਬੋਧੀ, ਪਾਰਸੀ ਅਤੇ ਜੈਨੀ ਸ਼ਾਮਿਲ ਹਨ, ਵਰਗ ਨਾਲ ਸਬੰਧਤ ਵਿਦਿਆਰਥੀ ਜੋ ਕਿ ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਤੱਕ ਦੀ ਪੜਾਈ ਕਰ ਰਹੇ ਹਨ, ਉਹ ਇਸ ਲਈ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਕਤ ਸਕੂਲ ਸਰਕਾਰੀ ਜਾਂ ਨਿੱਜੀ ਕੋਈ ਵੀ ਹੋ ਸਕਦਾ ਹੈ, ਪਰ ਬਸ਼ਰਤੇ ਕਿ ਉਹ ਕਿਸੇ ਵੀ ਬੋਰਡ ਤੋਂ ਮਾਨਤਾ ਪ੍ਰਾਪਤ ਹੋਵੇ। ਉਨ੍ਹਾਂ ਦੱਸਿਆ ਕਿ ਇਹ ਬਿਨੈ ਪੱਤਰ ਸਬੰਧਤ ਸਕੂਲਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਹੀਂ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਵਿਦਿਆਰਥੀਆਂ ਦੇ ਨਾਲ-ਨਾਲ ਪਿਛਲੇ ਸਾਲਾਂ ਵਿਚ ਇਹ ਵਜੀਫਾ ਰਾਸ਼ੀਂ ਪ੍ਰਾਪਤ ਕਰਨ ਵਾਲੇ ਬੱਚੇ ਵੀ ਇਸ ਸਕੀਮ ਲਈ ਬਿਨੈ ਪੱਤਰ ਦੇ ਸਕਦੇ ਹਨ। ਸ. ਰਣੀਕੇ ਨੇ ਦੱਸਿਆ ਕਿ ਇਸ ਲਈ ਜ਼ਰੂਰੀ ਹੈ ਕਿ ਵਿਦਿਆਰਥੀ ਦੇ ਪਿਛਲੇ ਪਾਸ ਇਮਤਿਹਾਨ ਵਿਚੋਂ ਘੱਟੋ-ਘੱਟ 50 ਪ੍ਰਤੀਸ਼ਤ ਅੰਕ ਹੋਣ। ਵਿਦਿਆਰਥੀ ਦੇ ਮਾਪਿਆਂ ਜਾਂ ਗਾਰਡੀਅਨ ਦੀ ਸਾਰੇ ਵਸੀਲਿਆਂ ਤੋਂ ਸਲਾਨਾ ਆਮਦਨ ਇਕ ਲੱਖ ਰੁਪਏ ਤੋਂ ਵੱਧ ਨਾ ਹੋਵੇ। ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀ ਨੂੰ ਇਹੋ ਕੋਰਸ ਕਰਨ ੨ਲਈ ਕਿਸੇ ਹੋਰ ਸਕੀਮ ਦਾ ਕੋਈ ਹੋਰ ਲਾਭ ਲੈਣ ਦੀ ਇਜਾਜ਼ਤ ਨਹੀਂ ਹੋਵੇਗੀ। ਇਕ ਪਰਿਵਾਰ ਦੇ ਦੋ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਨਹੀਂ ਦਿੱਤਾ ਜਾਵੇਗਾ। ਸ. ਰਣੀਕੇ ਨੇ ਕਿਹਾ ਕਿ ਸਬੰਧਤ ਵਿਦਿਆਰਥੀ ਦੇ ਮਾਤਾ-ਪਿਤਾ ਪੰਜਾਬ ਰਾਜ ਦੇ ਪੱਕੇ ਵਸਨੀਕ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗਰੀਬ ਵਰਗ ਦੇ ਹੁਸ਼ਿਆਰ ਵਿਦਿਆਰਥੀ ਦੀ ਪੜਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਸਕੀਮ ਤਹਿਤ ਕੁੱਝ ਜ਼ਿਲਿਆਂ ਵਿਚ ਮੈਰਿਟ ਵਿਚ ਆਉਣ ਵਾਲੇ ਬੱਚਿਆਂ ਦੀ ਸੁਚੱਜੀ ਪੜਾਈ  ਲਈ ਵਿਸ਼ੇਸ਼ ਸਕੂਲ ਖੋਲ੍ਹੇ ਜਾ ਰਹੇ ਹਨ, ਜਿੱਥੇ ਕਿ ਉਹ ਜਮਾ ਇਕ ਤੇ ਜਮਾ ਦੋ ਦੀ ਪੜਾਈ ਹੋਸਟਲ ਵਿਚ ਰਹਿ ਕੇ ਮੁਫਤ ਕਰ ਸਕਦੇ ਹਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply