Saturday, July 25, 2026

ਕਿਸਾਨ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

Isha Kalia dcਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 6,03,220 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿੱਚ 678 ਕਰੋੜ 83 ਲੱਖ ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਅੱਗੋਂ ਇਹ ਰਕਮ ਸਬੰਧਤ ਆੜਤੀਆਂ ਦੇ ਖਾਤਿਆਂ ਵਿਚ ਜਮਾ ਹੋਵੇਗੀ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਸਾਨਾਂ ਨੰੂ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲਿਆਉਣ ਅਤੇ ਕਣਕ ਦੀ ਰਹਿੰਦ-ਖੂਹਿੰਦ ਨੰੂ ਅੱਗ ਨਾ ਲਗਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 5,77,469 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 98763 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 138441 ਮੀਟਿ੍ਰਕ ਟਨ, ਪਨਸਪ ਵੱਲੋਂ 107285 ਮੀਟਿ੍ਰਕ ਟਨ, ਵੇਅਰਹਾਉਸ ਵੱਲੋਂ 81300 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 49396 ਮੀਟਿ੍ਰਕ ਟਨ, ਐਫ.ਸੀ.ਆਈ. ਵੱਲੋਂ 102279 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply