ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਗੁਰਪ੍ਰ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਕੁਲਦੀਪ ਰਾਜ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਮੁੱਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਤਰਸੇਮ ਸਿੰਘ, ਰਣਜੀਤ ਸਿੰਘ ਪੁਲਿਸ ਅਧਿਕਾਰੀ, ਗੁਰਪ੍ਰੀਤ ਸਿੰਘ ਉਪ ਮੰਡਲ ਅਫ਼ਸਰ ਦਫਤਰ ਭੂਮੀ ਰੱਖਿਆ ਅਫਸ਼ਰ ਪਠਾਨਕੋਟ, ਗੁਰਿੰਦਰ ਸਿੰਘ ਰੰਧਾਵਾ ਸਹਾਇਕ ਮੱਛੀ ਪਾਲਣ ਅਫਸਰ, ਸਮੇਤ ਸਮੂਹ ਮੈਂਬਰ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿੱਟੀ ਦੇ 5003 ਸੈਂਪਲ ਲਏ ਗਏ ਸਨ ਜਿਸ ਵਿੱਚੋਂ 4970 ਸੈਂਪਲ ਟੈਸਟ ਕਰਕੇ ਕਿਸਾਨਾਂ ਨੂੰ ਰਿਪੋਰਟਾਂ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਖੇਤੀ ਬਾੜੀ ਵਿਭਾਗ ਵੱਲੋਂ ਬਲਾਕ ਪੱਧਰ ’ਤੇ 8 ਅਤੇ ਪਿੰਡ ਪੱਧਰ ’ਤੇ 121 ਕੈਂਪ ਲਗਾ ਕੇ ਲੋਕਾਂ ਨੂੰ ਫਸਲ ਦੀ ਬਿਜਾਈ ਕਰਨ ਤੋਂ ਪਹਿਲਾ ਮਿੱਟੀ ਦੀ ਪਰਖ ਕਰਵਾਉਂਣ ਲਈ ਜਾਗਰੂਕ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ 150 ਹੈਕਟੇਅਰ ਖੇਤਰ ’ਚੋ ਨਵੇਂ ਬਾਗ ਲਗਾਉਂਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਹੁਣ ਤੱਕ 124 ਹੈਕਟੇਅਰ ਖੇਤਰ ਵਿੱਚ ਨਵੇਂ ਬਾਗ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਬਾਗਬਾਨੀ ਲਈ ਪ੍ਰੇਰਿਤ ਕਰਨ ਦੇ ਉਦੇਸ ਨਾਲ ਪਿੰਡ ਪੱਧਰ ਤੇ 15 ਕੈਂਪ ਵੀ ਲਗਾਏ ਗਏ ਹਨ।ਉਨਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਾਗਬਾਨੀ ਕਰਨ ਵਾਲੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਵਿਸ਼ੇਸ ਰੂਪ ਵਿੱਚ ਪਠਾਨਕੋਟ ਦੇ ਲੀਚੀ ਕਾਸਤਕਾਰਾਂ ਨੂੰ ਵਿੰਡ ਸਿਸਟਮ ਦੇ ਬਾਰੇ ਵਧੇਰੀ ਜਾਣਕਾਰੀ ਦਿੱਤੀ ਜਾਵੇ।ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਦੋਂ ਤੱਕ ਕਣਕ ਦੀ ਕਟਾਈ ਪੂਰੀ ਤਰਾਂ ਨਹੀਂ ਹੋ ਜਾਂਦੀ ਕੋਈ ਵੀ ਵਿਅਕਤੀ ਕਿਸੇ ਪ੍ਰਕਾਰ ਦੇ ਕੂੜੇ ਨੂੰ ਅੱਗ ਨਹੀਂ ਲਗਾਏਗਾ।ਕਿੳਕਿ ਇਸ ਨਾਲ ਫਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਹੋ ਸਕਦੀਆਂ ਹਨ। ਉਨਾਂ ਕਿਹਾ ਕਿ ਅਗਰ ਕੋਈ ਕੂੜੇ ਨੂੰ ਅੱਗ ਲਗਾਉਦਿਆਂ ਫੜਿਆ ਜਾਂਦਾ ਹੈ ਤਾਂ ਉਸ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media