ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਲਈ ਨੌਕਰੀ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਆਕਰਸ਼ਕ ਨੌਕਰੀਆਂ ਲਈ ਚੁਣੇ ਗਏ। ਇਸੇ ਅਧੀਨ ਐਚ.ਡੀ.ਐਫ.ਸੀ ਬੈਂਕ ਦੇ ਮਨੁੱਖੀ ਵਸੀਲਿਆਂ ਦੇ ਮੈਨੇਜਰ ਵਿਓਮ ਸ਼ਰਮਾ ਅਤੇ ਉਹਨਾਂ ਦੀ ਟੀਮ ਨੇ ਚੋਣ ਪ੍ਰੀਕ੍ਰਿਆ ਦੇ ਵੱਖ-ਵੱਖ ਪੜਾਵਾਂ ਰਾਹੀਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੈਨੇਜਮੈਂਟ ਵਿਭਾਗ ਦੇ ਤਿੰਨ ਵਿਦਿਆਰਥੀਆਂ ਨੂੰ ਨੌਕਰੀਆਂ ਲਈ ਚੁਣਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਰਪੋਰੇਟ ਮਾਮਲਿਆਂ ਦੇ ਡਾਇਰੈਕਟਰ ਮਹਿਬੂਬ ਸਿੰਘ ਗਿੱਲ ਨੇ ਦੱਸਿਆ ਕਿ ਇਕ ਹਫਤੇ ਦੀ ਸ਼ੁਰੂਆਤੀ ਟਰੇਨਿੰਗ ਤੋਂ ਬਾਅਦ ਬਠਿੰਡਾ ਅਤੇ ਤਲਵੰਡੀ ਬਰਾਚਾਂ ਵਿਚ ਸੇਵਾਵਾਂ ਨਿਭਾਉਣਗੇ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਬੈਂਕ ਦੇ ਪ੍ਰਤੀਨਿਧੀਆਂ ਦਾ ਇਸ ਚੋਣ ਪ੍ਰੀਕ੍ਰਿਆ ਸਬੰਧੀ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਹੋਰ ਵਿਅਕਤੀਆਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਦੀ ਆਸ ਪ੍ਰਗਟਾਈ।ਸੰਸਥਾ ਦੇ ਮਨੇਜਿੰਗ ਡਾਇਰੈਕਟਰ ਨੇ ਇਸ ਪਲੇਸਮੈਂਟ ਪ੍ਰੀਕ੍ਰਿਆ ਸਬੰਧੀ ਪ੍ਰੋ. ਮਹਿਬੂਬ ਗਿੱਲ ਅਤੇ ਉਹਨਾਂ ਦੀ ਟੀਮ ਦੇ ਉੱਦਮ ਸ਼ਲਾਘਾ ਕੀਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media