Tuesday, April 7, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਵੱਲੋਂ ਪੈਨਲ ਵਕੀਲਾਂ ਨਾਲ ਮੀਟਿੰਗ

PPN2704201712ਫਾਜ਼ਿਲਕਾ, 27 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਐਸ. ਕੇ. ਅਗਰਵਾਲ ਮਾਣਯੋਗ ਜ਼ਿਲ੍ਹਾ ਅਤੇ  ਸੈਸ਼ਨਜ਼ ਜੱਜ ਫਿਰੋਜ਼ਪੁਰ ਅਤੇ  ਲੱਛਮਣ ਸਿੰਘ ਮਾਣਯੌਗ ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਏ.ਡੀ.ਆਰ ਸੈਂਟਰ ਵਿਚ ਕੇ. ਕੇ. ਬਾਂਸਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ਪੈਨਲ ਵਕੀਲਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕੇ. ਕੇ. ਬਾਂਸਲ ਨੇ ਸਾਰੇ ਪੈਨਲ ਵਕੀਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਭਾਉਣ ਅਤੇ ਲੋੜਮੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਦਫ਼ਤਰ ਤੱਕ ਲਿਆਉਣ ਤਾਂ ਕਿ ਹਰ ਪੱਧਰ ਤੱਕ ਮੁਫ਼ਤ ਕਾਨੂੰਨੀ ਸੇਵਾਵਾਂ ਪਹੁੰਚਾਈਆਂ ਜਾ ਸਕਣ।ਇਸ ਤੋ ਬਾਅਦ ਉਨ੍ਹਾਂ ਨੇ ਪੈਨਲ ਵਕੀਲਾ ਨੂੰ ਅਪੀਲ ਕੀਤੀ ਕਿ ਜਿਹੜੇ ਵਕੀਲਾ ਨੂੰ ਹਵਾਲਾਤੀਆਂ ਦੇ ਕੇਸ ਅਲਾਟ ਕਿੱਤੇ ਜਾਂਦੇ ਹਨ ਉਹ ਉਨ੍ਹਾਂ ਕੇਸਾਂ ਨੂੰ ਚੰਗੀ ਤਰ੍ਹਾ ਡੀਲ ਕਰਨ ਤਾਂ ਕਿ ਇਨ੍ਹਾਂ ਹਵਾਲਾਤੀਆਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਦੱਸਿਆ ਕਿ ਤੁਹਾਨੂੰ ਲੋਕਾਂ ਵਿਚ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਅੰਤ ਵਿਚ ਸ਼੍ਰੀ ਬਾਂਸਲ ਨੇ ਦੱਸਿਆ ਕਿ ਅਗਲੀ ਮਹੀਨਵਾਰ ਲੋਕ ਅਦਾਲਤ 29 ਅਪ੍ਰੈਲ 2017 ਨੂੰ ਲਗਾਈ ਜਾ ਰਹੀ ਹੈ ਅਤੇ ਨੈਸ਼ਨਲ ਲੋਕ ਅਦਾਲਤ 08 ਜੁਲਾਈ  2017 ਨੂੰ ਲਗਾਈ ਜਾ ਰਹੀ ਹੈ।ਲੋਕ ਅਦਾਲਤ ਵਿਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …

Leave a Reply