Tuesday, April 7, 2026

ਡੀ.ਸੀ (ਅਪੀਲੈਂਟ ਟਰੀਬਿਊਨਲ) ਦਫ਼ਤਰ ‘ਚ ਲੀਗਲ ਏਡ ਕਲੀਨੀਕ ਦਾ ਗਠਨ

PPN2704201714ਫਾਜ਼ਿਲਕਾ, 27 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਲੱਛਮਣ ਸਿੰਘ ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਵਿਚ ਕੇ. ਕੇ. ਬਾਂਸਲ ਮਾਣਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਡੀ. ਸੀ (ਅਪੀਲੈਂਟ ਟਰੀਬਿਊਨਲ) ਵਿਚ ਲੀਗਲ ਏਡ ਕਲੀਨਿਕ ਸਥਾਪਤ ਕੀਤਾ ਗਿਆ।  ਜਾਣਕਾਰੀ ਦਿੰਦਿਆਂ ਕੇ.ਕੇ.ਬਾਂਸਲ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾ ਹੇਠ ਨਾਲਸਾ ਦੀ ਸਕੀਮ (ਲੀਗਲ ਸਰਵਿਸ ਟੂ ਸੀਨੀਅਰ ਸੀਟੀਜ਼ਨ) ਸਕੀਮ, 2016 ਦੇ ਤਹਿਤ ਹਰ ਇੱਕ ਟਰਬਿਊਨਲ ਅਤੇ ਅਪੀਲੈਂਟ ਟਰੀਬਿਊਨਲ ਵਿਚ ਇੱਕ-ਇੱਕ ਲੀਗਲ ਏਡ ਕਲੀਨੀਕ ਦਾ ਗਠਨ ਕਰਨਾ ਹੈ ਤਾਂ ਜੋ ਸੀਨੀਅਰ ਸੀਟੀਜ਼ਨ ਨੂੰ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਇਨ੍ਹਾਂ ਲੀਗਲ ਏਡ ਕਲੀਨਿਕਾਂ ਤੋਂ ਲਈ ਜਾ ਸਕੇ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …

Leave a Reply