Wednesday, December 31, 2025

ਸ਼੍ਰੋਮਣੀ ਕਮੇਟੀ ਦੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਕਰ ਰਹੀ ਹੈ ਟੁੱਕੜੇ – ਪੰਜੋਲੀ

PPN230616

ਅੰਮ੍ਰਿਤਸਰ, 25 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੋਈ ਅਜਿਹਾ ਪਾਪ ਨਹੀਂ ਕੀਤਾ ਜਿਸ ਦਾ ਉਨ੍ਹਾਂ ਨੂੰ ਪਛਤਾਵਾ ਕਰਨਾ ਪਵੇ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ਰਾਹੀ ਜਥੇਦਾਰ ਕਰਨੈਲ ਸਿੰਘ ਪੰਜੋਲੀ ਕਾਰਜਕਾਰੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀ ਬਿਆਨਬਾਜ਼ੀ ‘ਤੇ ਕਿਹਾ ਕਿ ਖਾਲਸਾ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਟੁੱਕੜੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਛਤਾਵਾ ਸਮੁੱਚੀ ਕਾਂਗਰਸ ਨੂੰ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕੀਤਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਗੋਲੀਆਂ ਮਾਰੀਆਂ ਗਈਆਂ ਅਤੇ ਪਰਿਕਰਮਾ ‘ਚ ਸਿੱਖਾਂ ਨੂੰ ਸ਼ਹੀਦ ਕੀਤਾ। ਇਹ ਹੀ ਨਹੀਂ ਦਿੱਲੀ, ਕਾਨਪੁਰ ਤੇ ਬਕਾਰੋ ‘ਚ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟੁਕੜੇ ਕੀਤੇ ਤੇ ਪੰਜਾਬ ਦਾ ਪਾਣੀ ਖੋਹ ਕੇ ਉਸ ਨੂੰ ਆਰਥਿਕ ਪੱਖੋਂ ਕਮਜੋਰ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਕੱਠਾ ਕਰਨ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਜੋ ਵੀ ਯਤਨ ਕੀਤੇ ਗਏ ਉਹ ਉਨ੍ਹਾਂ ਦਾ ਨੈਤਿਕ ਫਰਜ਼ ਹੈ। ਸ.ਪੰਜੋਲੀ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਨੂੰ ਆਪਣੇ ਤੌਰ ‘ਤੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚਲਾਉਣ ਦੇ ਪਹਿਲਾ ਹੀ ਪੂਰੇ ਅਧਿਕਾਰ ਹਨ ਤੇ ਹਰ ਗੁਰਦੁਆਰਾ ਸਾਹਿਬਾਨ ‘ਚ ਸਬ-ਕਮੇਟੀ ਬਣਦੀ ਹੈ ਜਿਹੜੀ ਗੁਰਦੁਆਰਾ ਸਾਹਿਬਾਨ ਦੇ ਸੁੱਚਜੇ ਪ੍ਰਬੰਧ ਲਈ ਮਤਾ ਪਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜਦੀ ਹੈ ਜਿਸ ਨੂੰ ਪ੍ਰਵਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਸਿਰਫ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਤੱਕ ਸੀਮਤ ਨਹੀਂ ਹੈ, ਮਾਮਲਾ ਤਾਂ ਖਾਲਸਾ ਪੰਥ ਦੀ ਏਕਤਾ ਨੂੰ ਖੇਰੂੰ-ਖੇਰੂੰ ਕਰਨ ਦਾ ਹੈ ਜਿਸ ਨੂੰ ਕੋਈ ਵੀ ਸਿੱਖ ਕਿਸੇ ਵੀ ਕੀਮਤ ‘ਤੇ ਪ੍ਰਵਾਨ ਕਰਨ ਨੂੰ ਤਿਆਰ ਨਹੀਂ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਣਾਉਣ ਲਈ ਸਿੱਖਾਂ ਨੇ 1 ਤੋਂ 10 ਸਾਲ ਤੱਕ ਕੈਦ ਕੱਟੀ ਤੇ 16 ਲੱਖ ਜੁਰਮਾਨਾ ਭਰਿਆ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ 15 ਨਵੰਬਰ 1920 ਨੂੰ ਬਣੀ ਅਤੇ ਇਸ ਮਗਰੋਂ 1925 ਦੇ ਗੁਰਦੁਆਰਾ ਐਕਟ ਹੇਠ ਇਸ ਦੀਆਂ ਪਹਿਲੀਆਂ ਸਰਕਾਰੀ ਚੋਣਾਂ 1926 ਨੂੰ ਹੋਈਆਂ।ਸ.ਪੰਜੋਲੀ ਨੇ ਕਿਹਾ ਕਿ ਸ.ਪ੍ਰਕਾਸ਼ ਸਿੰਘ ਬਾਦਲ ਸਿੱਖ ਪੰਥ ਦੇ ਵੱਡੇ ਲੀਡਰ ਹਨ ਅਤੇ ਉਨ੍ਹਾਂ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ ਅਤੇ ਜਿੱਤ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਕੋਲੋਂ ਜੇਕਰ ਪੰਥਕ ਮਾਮਲਿਆਂ ਲਈ ਜਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਸਲਾਹ ਲੈਣੀ ਪਵੇ ਤਾਂ ਕੋਈ ਮਾੜੀ ਗੱਲ ਨਹੀਂ ਹੈ।ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਣ ਵਾਲੀ ਬਿਆਨਬਾਜ਼ੀ ਕਰਕੇ ਉਹ ਆਪਣਾ ਨਾਮ ਇਤਿਹਾਸ ‘ਚ ਕਾਲੇ ਅੱਖਰਾਂ ਨਾਲ ਨਾ ਲਿਖਵਾਉਣ ਬਲਕਿ ਕਾਂਗਰਸ ‘ਤੇ ਦਬਾਅ ਪਾਉਣ ਕਿ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਕਿਸਮ ‘ਤੇ ਟੁੱਕੜੇ ਨਹੀਂ ਹੋਣੇ ਚਾਹੀਦੇ। ਸ.ਪੰਜੋਲੀ ਨੇ ਦੱਸਿਆ ਕਿ ਡਾ.ਮਨਮੋਹਨ ਸਿੰਘ ਨੂੰ ਵੀ ਇਸ ਸੰਬੰਧੀ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਪਿਤਾ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਕੈਦ ਕੱਟੀ ਸੀ ਇਸ ਕਰਕੇ ਉਹ ਆਪਣਾ ਜਾਤੀ ਅਸਰ ਵਰਤ ਕੇ ਕਾਂਗਰਸ ਪਾਰਟੀ ਨੂੰ ਸ਼੍ਰੋਮਣੀ ਕਮੇਟੀ ਤੋੜਣ ਦੀ ਬਜਰ ਗਲਤੀ ਕਰਨ ਤੋ ਰੋਕਣ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply