ਬਠਿੰਡਾ, 28 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਜ ਸੇਵੀ ਭਾਈ ਸ਼ਵਿੰਦਰ ਸਿੰਘ ਵੱਲੋਂ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਜਿੰਨਾਂ ਵਿੱਚ 36 ਲੜਕੀਆਂ ਅਤੇ 45 ਲੜਕੇ ਨੂੰ ਵਰਦੀਆਂ, ਦੁਪੱਟੇ, ਬੂਟ, ਕਾਪੀਆਂ, ਕਿਤਾਬਾਂ ਅਤੇ ਪੈਨ ਵੰਡੇ ਗਏ। ਇਸ ਸਮੇਂ ਭਾਈ ਸ਼ਵਿੰਦਰ ਸਿੰਘ ਨਾਲ ਸਹਿਯੋਗੀ ਸੱਜਣ ਸਮਰਜੀਤ ਸਿੰਘ, ਰਣਦੀਪ ਸਿੰਘ (ਬੰਬੇ ਆਪਟੀਕਲ) ਵੀ ਹਾਜਰ ਸਨ। ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ ਵੱਲੋਂ ਭਾਈ ਸ਼ਵਿੰਦਰ ਸਿੰਘ ਅਤੇ ਸਹਿਯੋਗੀਆਂ ਦੀ ਇਸ ਨੇਕ ਕੰਮ ਲਈ ਸ਼ਲਾਘਾ ਕਰਦੇ ਹੋਏ ਸਕੂਲ ਵੱਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਉਨਾਂ ਵੱਲੋਂ ਵਿਦਿਆਰਥੀਆਂ ਲਈ ਅਜਿਹੇ ਨੇਕੀ ਭਰੇ ਕੰਮ ਕਰਦੇ ਰਹਿਣ ਦੀ ਆਸ ਵੀ ਪ੍ਰਗਟਾਈ ਗਈ। ਹੋਰਨਾਂ ਤੋਂ ਇਲਾਵਾ ਇਸ ਸਮੇਂ ਜਗਤਾਰ ਸਿੰਘ (ਕ੍ਰੰਟਰੋਲਰ ਪ੍ਰੀਖਿਆਵਾਂ), ਬਰਮਜੀਤ ਸਿੰਘ,ਮਾਨ ਸਿੰਘ, ਗੁਰਪ੍ਰੀਤ ਸਿੰਘ, ਮੈਡਮ ਕਮਲੇਸ਼ ਕੁਮਾਰੀ, ਮੈਡਮ ਹਰਜਿੰਦਰ ਕੌਰ, ਮੈਡਮ ਚਰਨਜੀਤ ਕੌਰ, ਮੈਡਮ ਨਰਿੰਦਰਪਾਲ ਕੌਰ, ਮੈਡਮ ਕੁਲਵਿੰਦਰ ਕੌਰ, ਮੈਡਮ ਦਵਿੰਦਰ ਕੌਰ ਅਤੇ ਸਮੂਹ ਸਟਾਫ ਹਾਜਰ ਸੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media