Tuesday, November 24, 2026

ਜ਼ਿਲਾ ਸਿੱਖਿਆ ਅਧਿਕਾਰੀ ਫਿਰੋਜ਼ਪੁਰ ਨੂੰ ਮੁਅੱਤਲ ਕਰਕੇ ਮਾਮਲਾ ਦਰਜ਼ ਕਰਨ ਲਈ ਸੋਂਪਿਆ ਮੰਗ ਪੱਤਰ

PPN2804201712ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਲ ਇੰਡੀਆ ਸਟੂਡੈਂਟ ਫੈਡਰੇਸ਼ਨ, ਸਰਵ ਭਾਰਤ ਨੋਜਵਾਨ ਸਭਾ ਅਤੇ ਪੈਰੇਂਟਸ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਵਿਚ ਅੱਜ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੇ ਜ਼ਿਲਾ ਸਿੱਖਿਆ ਅਧਿਕਾਰੀ ਫਿਰੋਜ਼ਪੁਰ ਸੁਰੇਸ਼ ਅਰੋੜਾ ਨੂੰ ਮੁਅੱਤਲ ਕਰਕੇ ਉਸਦੇ ਖਿਲਾਫ਼ ਮਾਮਲਾ ਦਰਜ਼ ਕਰਨ ਦੀ ਮੰਗ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੋਂਪਿਆ।
ਇਸ ਮੌਕੇ ਸਰਵ ਭਾਰਤ ਨੋਜਵਾਨ ਸਭਾ ਦੇ ਸੂਬਾਈ ਪ੍ਰਧਾਨ ਪਰਮਜੀਤ ਢਾਬਾਂ, ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ ਹਰਭਜਨ ਛਪੜੀਵਾਲਾ, ਖਰੈਤ ਬੱਘੇਕੇ, ਗੁਰਜੀਤ ਓਲਖ, ਪੈਰੇਂਟਸ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਰਜਿੰਦਰ ਛਪੋਲਾ, ਬਲਾਕ ਸਕੱਤਰ ਮਦਨ ਕੰਬੋਜ, ਅਮਨ ਧਰਮੂਵਾਲਾ, ਰਮੇਸ਼ ਜਲਾਲਾਬਾਦ, ਸਤੀਸ਼ ਛਪੜੀਵਾਲਾ ਅਤੇ ਹੋਰਨਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਸੰਘਰਸ਼ ਕਰਦੇ ਮਾਪਿਆਂ ਅਤੇ ਵਿਦਿਆਰਥੀ ਯੂਨੀਅਨ ਨੂੰ ਫੋਨ ਦੇ ਰਾਹੀਂ ਗਾਲਾਂ ਦੇਣ ਅਤੇ ਪ੍ਰਾਇਵੇਟ ਸਕੂਲਾਂ ਨਾਲ ਮਿਲੀਭੁਗਤ ਕਰਕੇ ਵਿਦਿਆਰਥੀਆਂ ਦੀ ਲੁੱਟ ਦੀ ਖੁੱਲ ਦੇਣ ਵਾਲੇ ਫਿਰੋਜ਼ਪੁਰ ਦੇ ਜ਼ਿਲਾ ਸਿੱਖਿਆ ਅਧਿਕਾਰੀ ਸੁਰੇਸ਼ ਅਰੋੜਾ ਨੂੰ ਜਲਦੀ ਮੁਅੱਤਲ ਕਰਕੇ ਮਾਮਲਾ ਦਰਜ਼੍ਰ ਕੀਤਾ ਜਾਵੇ, ਪੰਜਾਬ ਵਿਚ ਪ੍ਰਾਇਵੇਟ ਸਕੂਲਾਂ ਵੱਲੋਂ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਨੂੰ ਜਲਦੀ ਬੰਦ ਕਰਵਾਇਆ ਜਾਵੇ ਅਤੇ ਮਾਨਯੋਗ ਹਾਈਕੋਰਟ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ਼ ਕਾਰਵਾਈ ਕੀਤੀ ਜਾਵੇ, ਪੰਜਾਬ ਰੈਗੂਲੇਸ਼ਨ ਫੀਸ ਆਫ਼ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਕਾਨੂੰਨ 2016 ਦੇ ਮੁਤਾਬਕ ਫੀਸਾਂ ਵਿਚ 8 ਫੀਸਦੀ ਵਾਧੇ ਨੂੰ ਪਾਰਦਰਸ਼ੀ ਬਣਾਇਆ ਜਾਵੇ, ਹਰ ਇੱਕ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਗਾਰੰਟੀ ਕਰਦਾ ਸਿੱਖਿਆ ਦਾ ਅਧਿਕਾਰ ਕਾਨੂੰਨ ਪੰਜਾਬ ਵਿਧਾਨਸਭਾ ਵਿਚ ਪਾਸ ਕੀਤਾ ਜਾਵੇ। ਜਿਸ ਤੋਂ ਬਾਅਦ ਉਨਾਂ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੋਂਪਿਆ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply