Saturday, November 21, 2026

ਪੈਡਿੰਗ ਪਏ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਕੀਤਾ ਜਾਵੇ ਪੂਰਾ- ਜਰਨੈਲ ਸਿੰਘ

PPN2804201715ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਿਲਾ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਕਾਰਗੁਜਾਰੀ ਸਬੰਧੀ ਮੀਟਿਗਾਂ ਹੋਈਆਂ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈਆਂ ਇਨਾਂ ਇਕੱਤਰਤਾ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਅਪਰੈਲ ਮਹੀਨੇ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜ਼ੋੋਖਾ ਕੀਤਾ ਗਿਆ ਅਤੇ ਮਈ ਮਹੀਨੇ ਦੌਰਾਨ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਦੀ ਰੂਪ-ਰੇਖਾ ਬਾਰੇ ਵੀ ਚਰਚਾ ਕੀਤੀ। ਇਸ ਦੇ ਨਾਲ ਹੀ ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀੇਤੇ ਗਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਦੇਣ ਅਤੇ ਅਧੂਰੇ ਪਏ ਕੰਮਾਂ ਨੂੰ ਨਿਸ਼ਚਿਤ ਸਮੇਂ ਵਿੱਚ ਪੂਰੇ ਕਰਨ ਦੇ ਆਦੇਸ਼ ਦਿੱਤੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਪੂਰੇ ਕਰਨ ਵਿੱਚ ਕੋਈ ਢਿੱਲ-ਮੱਠ ਨਾ ਵਰਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਰਿਵਿਊ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੈਡਿੰਗ ਪਏ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ।ਉਨਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਕਿਹਾ ਕਿ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਇਸ ਕਾਰਨ ਕਣਕ ਦੀ ਵਾਢੀ ਤੋਂ ਉਸ ਵੇਲੇ ਤੱਕ ਦੇ ਵਕਫ਼ੇ ਦਾ ਲਾਹਾ ਲੈਂਦਿਆਂ ਲੰਬਿਤ ਪਈਆਂ ਤੇ ਨਵੀਂਆਂ ਆਈਆਂ ਪੈਮਾਇਸ਼ ਦੀਆਂ ਦਰਖਾਸਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ। ਮੀਟਿੰਗ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੀ ਰਿਵਿਉ ਕੀਤਾ ਗਿਆ।ਇਸ ਮੌਕੇ ਐਸ.ਡੀ.ਐਮ ਫਾਜ਼ਿਲਕਾ ਵਿਨੋਦ ਕੁਮਾਰ ਬਾਂਸਲ, ਐਸ.ਡੀ.ਐਮ ਜਲਾਲਾਬਾਦ ਅਵਿਕੇਸ਼ ਗੁਪਤਾ ਤਹਿਸੀਲਦਾਰ ਫਾਜ਼ਿਲਕਾ ਇਕਬਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply