ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ੍ਰ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾਂ-ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ(ਵਿ) ਅਰਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਕਾਰਗੁਜਾਰੀ ਸਬੰਧੀ ਮੀਟਿਗਾਂ ਹੋਈਆਂ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਰੂਰਲ ਮਿਸ਼ਨ ਤੋਂ ਇਲਾਵਾ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਏਮੈਂਟ ਐਕਟ(ਮਗਨਰੇਗਾ) ਤਹਿਤ ਜ਼ਿਲੇ ’ਚ ਹੋਏ ਕੰਮਾਂ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਤਹਿਤ ਸਬੰਧਤ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਜ਼ਿਲਾ ਸਿੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਉਨਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਪੜਾਇਆ ਜਾਵੇ। ਉਨਾਂ ਸਕੂਲਾਂ ’ਚ ਚੱਲ ਰਹੇ ਮਿੱਡ ਡੇ ਮੀਲ ਸਬੰਧੀ ਵੀ ਆਦੇਸ਼ ਦਿੱਤੇ ਕਿ ਗਰਮੀ ਹੋਣ ਕਾਰਨ ਤਾਜ਼ੀਆਂ ਸਬਜ਼ੀਆਂ ਵਰਤੀਆਂ ਜਾਣ ਤੇ ਬਣਾਉਣ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨਾਂ ਜ਼ਿਲਾ ਸਿੱਖਿਆ ਅਫਸਰ ਨੂੰ ਪਿੰਡ ਧਰਮਪੁਰਾ ਵਿਖੇ ਲੜਕੀਆਂ ਦੇ ਸਕੂਲ ਵਿਖੇ ਪੀਣ ਵਾਲੇ ਪਾਣੀ ਵਾਸਤੇ ਜਲਦ ਆਰ.ਓ ਲਗਾਉਣ ਦਾ ਪ੍ਰਬੰਧ ਕਰਨ ਅਤੇ ਇੱਥੇ ਹੋਸਟਲ ਦੇ ਕੰਮ ਲਈ ਪੰਚਾਇਤ ਨੂੰ ਮਿਲੀ ਗ੍ਰਾਂਟ ਅਜੇ ਤੱਕ ਪੂਰੀ ਨਾ ਵਰਤਣ ਸਬੰਧੀ ਇੰਨਕੁਆਇਰੀ ਕਰਨ ਦੇ ਆਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਸਿਹਤ ਸੋਸਾਈਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਿਹਤ ਸੇਵਾਵਾਂ ਸਬੰਧੀ ਚੱਲ ਰਹੇ ਵੱਖ-ਵੱਖ ਪ੍ਰਾਜੈਕਟ/ਯੋਜਨਾਵਾਂ ਦਾ ਰੀਵਿਊ ਕੀਤਾ। ਇਸ ਮੌਕੇ ਉਨਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਜਨਨੀ ਸੁਰੱਖਿਆ ਯੋਜਨਾ, ਸਕੂਲ ਸਿਹਤ ਆਦਿ ਯੋਜਨਾਂਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਮਿਲਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵਿਸ਼ਵਾਸ ਦਵਾਇਆ ਕਿ ਉਨਾਂ ਵੱਲੋਂ ਜਾਰੀ ਹੋਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਵਿਨੋਦ ਕੁਮਾਰ ਬਾਂਸਲ, ਐਸ.ਡੀ.ਐਮ. ਜਲਾਲਾਬਾਦ ਅਵਿਕੇਸ਼ ਗੁਪਤਾ, ਜ਼ਿਲਾ ਸਿੱਖਿਆ ਅਫਸਰ ਸ. ਪ੍ਰਗਟ ਸਿੰਘ ਬਰਾੜ, ਸਿਵਲ ਸਰਜਨ ਸੁਰਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media