Saturday, November 21, 2026

ਮਾਲ ਰੋਡ ਸਕੂਲ ਵਿਖੇ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਣ ਲਈ ਜਾਗਰੂਕਤਾ ਸੈਮੀਨਾਰ

PPN2804201725ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਵਿਖੇਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਵਲ ਸਰਜਨ ਡਾ. ਪ੍ਰਾਦੀਪ ਚਾਵਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਤੇ ਜ਼ਿਲ੍ਹਾ Epidemiologist Dr. Madan Mohan, Dr. Reetu IDSP Epidemiologist ਅਤੇ ੳਨ੍ਹਾਂ ਦੇ ਟੀਮ ਮੈਂਬਰ ਸਾਹਿਬਾਨ ਸ. ਗੁਰਦੇਵ ਸਿੰਘ (SMI), ਸ. ਜਗਤਾਰ ਸਿੰਘ (SI) ਤੇ ਸ. ਹਰਮੀਤ ਸਿੰਘ (INSECT COLLECTOR) ਦੁਆਰਾ ਸਕੂਲ ਦੇ ਵਿਦਿਆਰਥਣਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ।
ਇਸ ਅਵਸਰ ਦੇ ਮੁਖ ਬੁਲਾਰੇ ਡਾ. ਮਦਨ ਮੋਹਨ ਅਤੇ ਡਾ. ਰੀਤੂ ਨੇ ਵਿਦਿਆਰਥਣਾਂ ਨੂੰ ਗਰਮੀ ਦੇ ਮੌਸਮ ਵਿੱਚ ਮੱਛਰ ਦੀ ਪੈਦਾਵਾਰ ਰੌਕਣ ਅਤੇ ਇਸ ਤੋਂ ਹੋਣ ਵਾਲੇ ਨੁਕਸਾਨ ਅਤੇ ਸੰਬੰਧਤ ਬਿਮਾਰੀਆਂ ਤੋਂ ਬਚਾਅ, ਲੱਛਣ ਤੇ ਰੋਕਥਾਮ ਦੀਆਂ ਸਾਰੀਆਂ ਜ਼ਰੂਰੀ ਗੱਲਾਂ ਸਾਂਝੀਆਂ ਕੀਤੀਆਂ ਅਤੇ ਆਪਣੀ ਸਰੀਰਕ ਸਫਾਈ ਦੇ ਨਾਲ-ਨਾਲ ਤੰਦਰੁਸਤੀ ਵਲ ਵੀ ਧਿਆਨ ਦੇਣ ਦਾ ਬਲ ਦਿੱਤਾ।ਇਸ ਦੇ ਨਾਲ ਹੀ ੳਨ੍ਹਾਂ ਖਾਣੇ ਅਤੇ ਹੱਥਾਂ ਦੀ ਸਾਫ-ਸਫਾਈ ਰੱਖਣ ਲਈ ਜਾਗਰੂਕ ਕੀਤਾ ਜਿਸ ਨਾਲ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਡਾ. ਰਿਤੂ ਨੇ ਦਸਿਆ ਕੀ ਡੈਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ,ਅਖਾਂ ਦੇ ਪਿਛਲੇ ਹਿੱਸੇ ਦਰਦ,ਉਲਟੀਆਂ,ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੁਨ ਵਗਣਾ ਆਦੀ ਹੈ। ਉਨ੍ਹਾਂ ਕਿਹਾ ਕੀ ਡੈਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਬਿਨਾ ਦੇਰੀ ਸਰਕਾਰੀ ਹਸਪਤਾਲ ਤੋਂ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਸਿਹਤ ਵਿਭਾਗ ਤੋਂ ਆਈ ਹੋਈ ਸਮੁੱਚੀ ਡਾਕਟਰੀ ਟੀਮ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ ਉਹ ਹਮੇਸ਼ਾ ਉਹਨਾਂ ਦੇ ਭਲੇ ਲਈ ਤੱਤਪਰ ਹਨ ਅਤੇ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣਗੇ।
ਇਸ ਮੌਕੇ ਸ੍ਰੀਮਤੀ ਮਨਦੀਪ ਕੌਰ ਲੈਕਚਰਾਰ ਅੰਗਰੇਜ਼ੀ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀ ਅਮਰਜੀਤ ਸਿੰਘ, ਸ੍ਰੀ ਰਾਜਵਿੰਦਰ ਸਿੰਘ, ਸ੍ਰੀਮਤੀ ਕੁਲਬੀਰ ਕੌਰ ਅਤੇ ਸਕੂਲ ਦਾ ਸਮੂਹ ਸਟਾਫ ਹਾਜਰ ਸੀ। ਮੰਚ ਸੰਚਾਲਨ ਸ੍ਰੀ ਮਤੀ ਪ੍ਰੀਤਇੰਦਰ ਨੇ ਕੀਤਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply