Saturday, November 21, 2026

ਨਾਦ ਪ੍ਰਗਾਸੁ ਵੱਲੋਂ ਸ਼ਬਦ ਕੀਰਤਨ: ਵਿਲੱਖਣਤਾ, ਸੰਭਾਲ ਤੇ ਪ੍ਰਸਾਰ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਅੱਜ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖੋਜ ਸੰਸਥਾ ਨਾਦ ਪ੍ਰਗਾਸੁ ਵਲੋਂ ਸ਼ਬਦ ਕੀਰਤਨ: ਵਿਲੱਖਣਤਾ, ਸੰਭਾਲ ਅਤੇ ਪ੍ਰਸਾਰ ਵਿਸ਼ੇ ‘ਤੇ ਇਕ ਵਿਸ਼ੇਸ਼ ਭਾਸ਼ਣ ਮਿਤੀ 29 ਅਪ੍ਰੈਲ, 2017 ਨੂੰ ਸਵੇਰੇ 11:00 ਵਜੇ ਭਾਈ ਵੀਰ ਸਿੰਘ ਗੁਰਮਤਿ ਕਾਲਜ, ਪੁਤਲੀਘਰ, ਅੰਮ੍ਰਿਤਸਰ ਵਿਖੇ ਅਯੋਜਿਤ ਕੀਤਾ ਜਾ ਰਿਹਾ ਹੈ। ਅਮਰੀਕਾ ਤੋਂ ਡਾ. ਮਨਜੀਤ ਸਿੰਘ ਇਸ ਭਾਸ਼ਣ ਦੇ ਮੁੱਖ ਪ੍ਰਵਕਤਾ ਹੋਣਗੇ। ਸੰਸਥਾ ਦੇ ਸਕੱਤਰ, ਸ੍ਰੀ ਵਰਿੰਦਰਪਾਲ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਪ੍ਰੋ. ਧਰਮ ਸਿੰਘ, ਸਾਬਕਾ ਪ੍ਰੋਫੈਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਨਗੇ ਅਤੇ ਖ਼ਾਲਸਾ ਕਾਲਜ ਫ਼ਾਰ ਵਿਮਨ ਤੋਂ ਪ੍ਰੋ. ਜਤਿੰਦਰ ਕੌਰ ਮੁੱਖ ਮਹਿਮਾਨ ਹੋਣਗੇ। ਪ੍ਰਿੰ. ਸੁਖਵੰਤ ਸਿੰਘ, ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕੈਡਮੀ, ਜੰਡਿਆਲਾ ਗੁਰੂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply