ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਅਪਲਾਈਡ ਸਾਇੰਸ ਵਿਭਾਗ ਵਲੋਂ ਲੇਟੈਕਸ ਸਾਫਟਵੇਅਰ ਵਿਸ਼ੇ ਨਾਲ ਸਬੰਧਤ ਇਕ ਰੌਜਾ ਵਰਕਸ਼ਾਪ ਆਯੋਜਿਤ ਕੀਤੀ ਗਈ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਜੀਨੀਰਿੰਗ ਕਾਲਜ ਦੇ ਡੀਨ ਡਾ. ਗੁਰਭਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਵਰਕਸ਼ਾਪ ਤਕਨੀਕੀ ਸਾਇੰਟੀਫਿਕ ਡਾਕੂਮੈਂਟੇਸ਼ਨ ਸਬੰਧੀ ਬਹੁਤ ਲਾਭਕਾਰੀ ਸਿੱਧ ਰਹੀ।ਜਿਸ ਦੀ ਮੱਦਦ ਨਾਲ ਕਿਸੇ ਵੀ ਤਰਾਂ ਦੇ ਅਤੀ ਆਧੁਨਿਕ ਡਾਕੂਮੈਂਟਸ ਤਿਆਰ ਕੀਤੇ ਜਾ ਸਕਦੇ ਹਨ। ਇਸ ਪ੍ਰੋਗਰਾਮ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਸ਼ਿਰਕਤ ਕਰਕੇ ਗਤੀਵਿਧੀਆਂ ਦਾ ਨਿਰੀਖਣ ਕੀਤਾ ਅਤੇ ਵਰਕਸ਼ਾਪ ਉਪਰੰਤ ਪੜਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ। ਡਾ. ਮੇਹਰ ਚੰਦ ਅਤੇ ਡਾ. ਸੰਦੀਪ ਸਿੰਘ ਦਾ ਇਸ ਵਰਕਸ਼ਾਪ ਸਬੰਧੀ ਸ਼ਲਾਘਾਯੋਗ ਯੋਗਦਾਨ ਰਿਹਾ।ਡਾ. ਮਧੂਚੰਦਰਾ ਰਕਸ਼ਿਤ ਨੇ ਸਮੁੱਚੀ ਵਰਕਸ਼ਾਪ ਦੌਰਾਨ ਮੰਚ ਸੰਚਾਲਨ ਕੀਤਾ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਜੀਨੀਰਿੰਗ ਕਾਲਜ ਦੇ ਡੀਨ ਡਾ. ਬਰਾੜ ਨੇ ਦੱਸਿਆ ਕਿ ਰਿਸਰਚ ਸਕਾਲਰਜ਼ ਸਮੇਤ ਅੰਦਾਜਾ 200 ਡੈਲੀਕੇਟਸ ਦੇ ਪਰਚੇ ਪੜੇ। ਉਹਨਾਂ ਦੱਸਿਆ ਕਿ ਖੋਜ਼ ਕਰ ਰਹੇ ਵਿਦਿਆਰਥੀਆਂ ਅਤੇ ਸਕਾਲਰਜ਼ ਨੇ ਆਪਣੋ ਆਪਣੇ ਵਿਸ਼ਿਆਂ ਨਾਲ ਸਬੰਧਤ ਬਹੁਤ ਸਾਰੇ ਪ੍ਰਸ਼ਨਾਂ ਦੇ ਸੰਤੋਸ਼ਜਨਕ ਉੱਤਰ ਮਾਹਰਾਂ ਤਂੋ ਪ੍ਰਾਪਤ ਕੀਤੇ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਜਲਦ ਹੀ ਤਿੰਨ ਰੌਜਾ ਵਰਕਸ਼ਾਪ ਵੀ ਆਯੋਜਿਤ ਕੀਤੀ ਜਾਵੇਗੀ। ਮੈਨੇਜਿੰਗ ਡਾਇਰੈਟਰ ਸੁਖਰਾਜ ਸਿੰਘ ਸਿੱਧੂ ਨੇ ਇਸ ਵਿੱਦਿਅਕ ਉੱਦਮ ਸਬੰਧੀ ਡਾ. ਗੁਰਭਿੰਦਰ ਸਿੰਘ ਬਰਾੜ ਅਤੇ ਉਸ ਦੇ ਸਟਾਫ ਦੀ ਸ਼ਲਾਘਾ ਕੀਤੀ ਅਤੇ ਨਿਰੰਤਰ ਅਜਿਹੀਆਂ ਗਤੀਵਿਧੀਆਂ ਦੇ ਆਯੋਜਿਨ ਦੀ ਸਲਾਹ ਦਿੱਤੀ ਤਾਂ ਜੋ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਤਕਨੀਕਾਂ ਨਾਲ ਜੋੜਿਆ ਜਾ ਸਕੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media