Tuesday, September 29, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਮਜੀਠਾ ਰੋਡ ਬਾਈਪਾਸ ਸਕੂਲ ਸ਼ਬਦ ਕੀਰਤਨ ਦਾ ਅਯੋਜਨ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸ਼ਬਦ ਕੀਰਤਨ ਦਾ ਅਯੌਜਨ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਨਿਰਮਲ ਸਿੰਘ ਤੇ ਗੁਰਿੰਦਰ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਦਪਿੰਦਰ ਕੌਰ ਜੀ ਦੀ ਸਰਪ੍ਰਸਤੀ ਅਧੀਨ ਇਸ ਸਮਾਰੋਹ ਦੌਰਾਨ  ਸਕੂਲ ਦੇ ਵਿਦਿਆਰਥੀਆ ਵੱਲੋਂ ਖਾਲਸਾ ਪੰਥ ਸਾਜਨਾ ਦਿਵਸ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਸ਼ਬਦ ਕੀਰਤਨ ਦੁਆਰਾ ਵਿਦਿਆਰਥੀਆਂ ਨੇ ਸੰਗਤ ਨੂੰ ਗੁਰੂ ਸਹਿਬਾਨ ਦੇ ਪਵਿੱਤਰ ਬਾਣੀ ਨਾਲ ਜੋੜਿਆ।ਵੱਖ-ਵੱਖ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਵਿਸ਼ੇਸ਼ ਸਥਾਨ ਹਾਸਿਲ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਸਮੇਂ ਇਨਾਮ ਦਿੱਤੇ ਗਏ ।ਸਕੂਲ ਦੇ ਮੈਂਬਰ ਇੰਚਾਰਜ਼ਾਂ ਵੱਲੋ ਕੀਰਤਨ ਦਰਬਾਰ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ 7 ਜਥਿਆਂ ਨੂੰ ਇੱਕ-ਇੱਕ ਹਜ਼ਾਰ ਦਾ ਇਨਾਮ ਦੇ ਕੇ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੁੜ ਕੇ ਵੱਡੀਆਂ ਪ੍ਰਾਪਤੀਆ ਕਰਨ ਲਈ ਪ੍ਰੇਰਿਤ ਕੀਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply