Wednesday, April 29, 2026

ਦੂਸਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ

ਧੂਰੀ, 29 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਵੱਲੋਂ ਡਾ. ਜਗਤਾਰ ਸਿੰਘ ਪ੍ਰਿੰਸੀਪਲ ਕਮਿਸ਼ਨਰ ਇਨਕਮ ਟੈਕਸ ਪਟਿਆਲਾ ਅਤੇ ਬਲਰਾਮ ਗੁਪਤਾ ਉੱਘੇ ਸਮਾਜਸੇਵਕ ਦੀ ਅਗੁਵਾਈ ਵਿੱਚ ਦੂਸਰਾ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਡਾ. ਮਨਦੀਪ ਕੁਮਾਰ ਵੀ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਇਸ ਖੂਨਦਾਨ ਕੈਂਪ ਵਿੱਚ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਡਾਕਟਰਾਂ ਦੀ ਇੱਕ ਟੀਮ ਨੂੰ ਖੂਨਦਾਨੀਆਂ ਨੇ 60 ਯੂਨਿਟ ਖੂਨ ਦਾਨ ਕੀਤਾ ਅਤੇ ਸੰਸਥਾ ਵੱਲੋਂ ਖੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ ਇਸ ਮੌਕੇ ਗੁਰੁ ਰਵਿਦਾਸ ਧਰਮਸ਼ਾਲਾ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ, ਪ੍ਰਿੰ. ਮੇਜਰ ਸਿੰਘ, ਪਿਆਰਾ ਸਿੰਘ, ਤਰਸੇਮ ਵਰਮਾਂ ਚੇਅਰਮੈਨ ਐਂਟੀ ਕੁਰੱਪਸ਼ਨ ਵੈਲਫੇਅਰ ਸੁਸਾਇਟੀ, ਸਰਬਜੀਤ ਸਿੰਘ ਡੀ.ਈ.ਓ, ਚਰਨਜੀਤ ਸਿੰਘ ਕੈਂਥ, ਅਮਰੀਕ ਸਿੰਘ ਕਾਲਾ ਕੌਂਸਲਰ, ਸੁਰਿੰਦਰ ਕੁਮਾਰ ਨਾਭਾ, ਵਿਕਾਸ ਵਰਮਾਂ, ਹਿਮਾਂਸ਼ੂ ਗੁਪਤਾ, ਗੁਰਪ੍ਰੀਤ ਸਿੰਘ, ਵਿਨੈ ਕੁਮਾਰ, ਮੇਵਾ ਸਿੰਘ, ਧਰਮਵੀਰ ਸਿੰਘ ਅਤੇ ਲਾਲ ਸਿੰਘ ਪ੍ਰੇਮੀ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply