ਚੌਂਕ ਮਹਿਤਾ, 29 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਡਾ. ਗੁਰਜੀਤ ਸਿੰਘ ਢਿੱਲੋਂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੰਨਣਕੇ ਵਿਖੇ ਪਹਿਲੀ ਕਲਾਸ ਵਿਦਿਆਰਥੀਆਂ ਨੂੰ ਫ੍ਰੀ ਬੂਟ ਅਤੇ ਵਰਦੀਆਂ ਵੰਡੀਆਂ ਗਈਆਂ।ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਲੋਕ ਸੇਵਾ ਪ੍ਰਤੀ ਡਾ. ਢਿੱਲੋਂ ਵੱਲੋ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਸਰਪੰਚ ਮੇਜਰ ਸਿੰਘ ਸਹੋਤਾ, ਇਲਾਵਾ ਮਾ. ਲਖਬੀਰ ਸਿੰਘ, ਮੈ. ਪ੍ਰੀਤਇੰਦਰ ਕੌਰ, ਮੈ. ਜੋਬਨਜੀਤ ਕੌਰ, ਰਾਜਵਿੰਦਰ ਸਿੰਘ ਰੰਧਾਵਾ ਮਾ. ਜਗਦੀਪ ਸਿੰਘ ਰਾਮਦੀਵਾਲੀ, ਮਾ. ਜਗਜੀਤ ਸਿੰਘ, ਮੈ. ਸਤਵਿੰਦਰ ਕੌਰ, ’ਤੇ ਮੰਗਲ ਸਿੰਘ ਪੰਚ ਆਦਿ ਹਾਜਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media