Monday, September 28, 2026

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ

PPN2904201717ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਲੰਮਾ ਸਮਾਂ ਸੇਵਾਵਾਂ ਕਰਨ ਵਾਲੇ ਮੁਲਾਜ਼ਮਾਂ  ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ-87, ਬੰਤਾ ਸਿੰਘ ਇੰਚਾਰਜ ਗੱਡੀਆਂ ਤੇ ਸੁਖਦੇਵ ਸਿੰਘ ਸੇਵਾਦਾਰ ਸ੍ਰੀ ਦਰਬਾਰ ਸਾਹਿਬ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਸਮੇਂ ਮੁੱਖ ਸਕੱਤਰ ਹਰਚਰਨ ਸਿੰਘ, ਐਡੀਸ਼ਨਲ ਸਕੱਤਰ  ਬਲਵਿੰਦਰ ਸਿੰਘ ਜੌੜਾ ਸਿੰਘਾ, ਬਿਜੈ ਸਿੰਘ, ਪ੍ਰਤਾਪ ਸਿੰਘ ਤੇ ਰਘਬੀਰ ਸਿੰਘ ਮੰਡ ਮੈਨੇਜਰ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ  ਸਕੱਤਰ ਸਿੰਘ ਤੇ ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ,  ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ,  ਕੁਲਦੀਪ ਸਿੰਘ ਰੋਡੇ ਇੰਚਾਰਜ, ਮੁਖਤਾਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ 85, ਜਤਿੰਦਰਪਾਲ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ 87, ਪਰਮਜੀਤ ਸਿੰਘ ਤੇ  ਸਤਨਾਮ ਸਿੰਘ ਮਾਂਗਾਸਰਾਏ ਐਡੀਸ਼ਨਲ ਮੈਨੇਜਰ, ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ,  ਤੇਜਿੰਦਰ ਸਿੰਘ ਐਡੀਸ਼ਨਲ ਚੀਫ, ਰਣਜੀਤ ਸਿੰਘ ਭੋਮਾ, ਗੁਰਮੇਜ ਸਿੰਘ, ਬਲਦੇਵ ਸਿੰਘ, ਬਲਕਾਰ ਸਿੰਘ ਤੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਨਜ਼ਦੀਕੀ ਰਿਸ਼ਤੇਦਾਰ ਆਦਿ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply