Friday, August 8, 2025
Breaking News

ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – PPN3004201701ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਗ੍ਰੰਥੀ ਭਾਈ ਗੁਰਸੇਵਕ ਸਿੰਘ ਨੇ ਲਿਆ।
ਇਸ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗਿਆਨੀ ਸਰਵਣ ਸਿੰਘ ਨੇ ਸਰਦਾਰ ਹਰੀ ਸਿੰਘ ਨਲਵਾ ਦਾ ਇਤਿਹਾਸ ਸੰਗਤ ਨਾਲ ਸਾਂਝਾ ਕਰਦਿਆਂ ਕਿਹਾ ਕਿ ਦੁਨੀਆਂ ਦੇ ਸਭ ਤੋਂ ਬਹਾਦਰ ਜਰਨੈਲਾਂ ਵਿਚ ਸ਼ੁਮਾਰ ਸਰਦਾਰ ਨਲਵਾ ਸਿੱਖ ਇਤਿਹਾਸ ਦੇ ਅਹਿਮ ਪਾਤਰ ਹਨ।ਉਨ੍ਹਾਂ ਆਖਿਆ ਕਿ ਸਰਦਾਰ ਹਰੀ ਸਿੰਘ ਨਲਵਾ ਦੀ ਬਹਾਦਰੀ ਅਤੇ ਯੁੱਧ ਕਲਾ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਸਰਦਾਰ ਨਲਵੇ ਦੇ ਜੀਵਨ ਵਿਚੋਂ ਬੀਰਤਾ ਜਿਹੇ ਗੁਣਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਬਾਣੀ ਦੇ ਨਾਲ ਜੁੜਨ ਦੀ ਅਪੀਲ ਕੀਤੀ। ਇਸ ਸਮੇਂ ਭਾਈ ਜਗਤਾਰ ਸਿੰਘ ਮਜੀਠਾ ਦੇ ਢਾਡੀ ਜਥੇ ਨੇ ਸਰਦਾਰ ਨਲਵਾ ਦੇ ਜੀਵਨ ਇਹਿਤਾਸ ਨਾਲ ਸਬੰਧਤ ਜੋਸ਼ੀਲੀਆਂ ਢਾਡੀ ਵਾਰਾਂ ਨਾਲ ਸੰਗਤ ਨੂੰ ਜੋੜਿਆ।
ਇਸ ਮੌਕੇ  ਸੁਲੱਖਣ ਸਿੰਘ ਤੇ ਰਘਬੀਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਐਡੀਸ਼ਨਲ ਮੈਨੇਜਰ ਹਰਪ੍ਰੀਤ ਸਿੰਘ, ਸੁਖਰਾਜ ਸਿੰਘ, ਹਰਜਿੰਦਰ ਸਿੰਘ ਤੇ ਬਘੇਲ ਸਿੰਘ, ਹਰਭਜਨ ਸਿੰਘ ਵਕਤਾ ਪਬਲੀਸਿਟੀ ਅਸਿਸਟੈਂਟ, ਜਤਿੰਦਰ ਸਿੰਘ ਲਾਲੀ ਫੋਟੋਗ੍ਰਾਫਰ, ਕਾਬਲ ਸਿੰਘ, ਯਾਦਵਿੰਦਰ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply