Saturday, September 26, 2026

ਕੇਂਦਰੀ ਜੇਲ ਦੇ ਦੌਰੇ ਸਮੇਂ ਕੈਦੀਆਂ ਦੇ ਮੁੜ ਵਸੇਬੇ ’ਤੇ ਦਿੱਤਾ ਜ਼ੋਰ – ਐਸ.ਡੀ.ਐਮ

ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN3004201703ਬਠਿੰਡਾ ਦੀ ਐਸ.ਡੀ.ਐਮ ਸਾਕਸ਼ੀ ਸਾਹਨੀ ਵਲੋਂ ਕੇਂਦਰੀ ਜੇਲ ਦਾ ਦੌਰਾ ਕੀਤਾ ਅਤੇ ਕੈਦੀਆਂ ਨਾਲ ਗੱਲਬਾਤ ਕਰਦਿਆਂਂ ਉਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਉਨਾਂ ਜੇਲ ਦੇ ਡਿਪਟੀ ਸੁਪਰਡੈਂਟ ਵਲੋਂ ਕੇਂਦਰੀ ਜੇਲ ਵਿਚ ਕੀਤੇ ਚੰਗੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕੈਦੀਆਂ ਦੀ ਸੁਵਿਧਾ ਲਈ ਜੇਲ ਪ੍ਰਸ਼ਾਸਨ ਵੱਲੋਂ ਵਧੀਆ ਉਪਰਾਲੇ ਕੀਤੇ ਗਏ ਹਨ। ਇਸ ਮੌਕੇ ਉਨਾਂ ਕੈਦੀਆਂ ਦੇ ਮੁੜ ਵਸੇਬੇ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੈਦੀਆਂ ਨੂੰ ਸਕਿੱਲ ਡਿਵੈਲਪਮੈਂਟ ਰਾਹੀਂ ਵੱਖ-ਵੱਖ ਤਰਾਂ ਦੇ ਕਿਤਿਆਂ ਵਿਚ ਮੁਹਾਰਤ ਹਾਸਲ ਕਰਨੀ ਚਾਹੀਦੀ ਹੈ ਤਾਂ ਜੋ ਸਜ਼ਾ ਕੱਟਣ ਤੋਂ ਬਾਅਦ ਉਹ ਆਸਾਨੀ ਨਾਲ ਮੁੱਖ ਧਾਰਾ ਵਿਚ ਪਰਤ ਸਕਣ।ਉਨਾਂ ਕੈਦੀਆਂ ਨੂੰ ਸਹੁੰ ਚੁਕਾਈ ਕਿ ਉਹ ਇਕ ਚੰਗਾ ਇਨਸਾਨ ਬਣਨ ਦੀ ਪ੍ਰਤਿੱਗਿਆ ਕਰਨ ਅਤੇ ਜ਼ੁਰਮ ਦੀ ਦੁਨੀਆਂ ਦਾ ਰਾਹ ਤਿਆਗ ਦੇਣ।ਇਸ ਦੌਰੇ ਦੌਰਾਨ ਪੁਲਿਸ ਅਧਿਕਾਰੀ, ਪੀ.ਡਬਲਿਊ.ਡੀ, ਰੈੱਡ ਕਰਾਸ ਸੁਸਾਇਟੀ ਦੇ ਅਧਿਕਾਰੀ ਅਤੇ ਪਬਲਿਕ ਹੈਲਥ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply