Saturday, September 26, 2026

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN3004201705ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਬਿੰਦਰ ਸਿੰਘ,ਗਲੀ ਕਾਲੀਆਂ ਵਕੀਲ ਵਾਲੀ,ਮਿੰਨੀ ਸੈਕਟਰੀਏਟ ਰੋਡ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਸੁਸਾਇਟੀ ਮੈਂਬਰ ਗੁਰਵਿੰਦਰ ਸਿੰਘ ਵਲੋ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਗੁਰਦਰਸ਼ਨ ਸਿੰਘ, ਚਰਨਜੀਤ ਸਿੰਘ, ਦਿਲਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ। ਇਸ ਮੌਕੇ ਅਵਤਾਰ ਸਿੰਘ ਕੈਂਥ ਵਲੋਂ ਸੰਗਤਾਂ ਨੂੰ ਆਪਣੇ ਵਿਰਸੇ ਅਤੇ ਬੱਚਿਆਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਬੱਚਿਆਂ ਨੂੰ ਅੱਜ ਦੇ ਮਾਰੂ ਨਸ਼ਿਆਂ ਤੋਂ ਬਚਾਅ ਲਈ ਮਾਂ ਪਿਓ ਦਾ ਮੁੱਢਲਾ ਫਰਜ ਬਣਦਾ ਹੈ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply