ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –
ਰਾਜੇਸ਼ ਗੁਲਾਟੀ ਵਣ ਮੰਡਲ ਅਫਸਰ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਸਥਾਰ ਮੰਡਲ ਫਿਲੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਬੋਪਾਰਾਏ ਤਰਸਿਕਾ ਵਿੱਖੇ ਬੱਚਿਆਂ ਨੂੰ ਵਣ ਅਤੇ ਰੁੱਖਾਂ ਦੇ ਸੰਬੰਧ ਵਿੱਚ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।ਬੱਚਿਆਂ ਨੂੰ ਦੂਸ਼ਿਤ ਅਤੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਅਤੇ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ।ਵਣ ਵਿਭਾਗ ਤੋਂ ਵਣ ਗਾਰਡ ਸਵਿੰਦਰ ਸਿੰਘ, ਰਘੂ ਸ਼ਰਮਾ, ਰਾਜਿੰਦਰ ਕੁਮਾਰ ਤੇ ਸਕੂਲ ਦੇ ਇੰਚਾਰਜ ਸ਼੍ਰੀਮਤੀ ਕਮਲਪ੍ਰੀਤ ਕੌਰ, ਰਾਜਬੀਰ ਕੌਰ, ਪਰਮਿੰਦਰ ਕੌਰ ਸਿਮਰਨਜੀਤ ਕੌਰ ਤੇ ਪ੍ਰਦੀਪ ਕੌਰ ਹਾਜਿਰ ਸਨ।ਇਸ ਮੌਕੇ ਬੱਚਿਆਂ ਦੇ ਕਵਿਤਾ ਤੇ ਡਰਾਇੰਗ ਦੇ ਮੁਕਾਬਲੇ ਕਰਵਾਏ ਗਏ।ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਗਏ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media