Sunday, August 2, 2026

ਰਸਾਇਣਕ ਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ `ਤੇ ਹੋਵੇ- ਡੀ.ਸੀ

ਪਠਾਨਕੋਟ, 30 ਅਪ੍ਰੈਲ  (ਪੰਜਾਬ ਪੋਸਟ ਬਿਊਰੋ) – PPN3004201709ਫਸਲਾਂ ਵਿੱਚ ਰਸਾਇਣਕ ਅਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ ਤੇ ਕਰਨੀ ਚਾਹੀਦੀ ਹੈ ਤਾਂ ਜੋ ਵਾਧੂ ਖਾਦਾਂ ਦੀ ਖਪਤ ਨੂੰ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ। ਇਹ ਵਿਚਾਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਥਾਨਕ ਮਿੱਟੀ ਪਰਖ ਪ੍ਰਯੋਗਸ਼ਾਲਾ ਦਾ ਜਾਇਜ਼ਾ ਲੈਂਦਿਆਂ ਕਹੇ।ਇਸ ਮੌਕੇ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਕਮ ਬਲਾਕ ਖੇਤੀਬਾੜੀ ਅਫਸਰ,ਬ੍ਰਹਮ ਕੁਮਾਰ ਸੀਨੀਅਰ ਪ੍ਰਯੋਗਸ਼ਾਲਾ ਸਹਾਇਕ, ਅਰੁਨ ਕੁਮਾਰ ਪ੍ਰਯੋਗਸ਼ਾਲਾ ਸਹਾਇਕ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਨੇ ਕਿਹਾ ਕਿ ਬੇਹਤਰ ਫਸਲ ਉਤਪਾਦਨ ਅਤੇ ਮਿੱਟੀ ਦੇ ਸਿਹਤ ਨੂੰ ਬਰਕਰਾਰ ਰੱਖਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ ਤਾਂ ਜੋ ਸਿਹਤਮੰਦ ਅਨਾਜ,ਸਬਜੀਆਂ ਅਤੇ ਫਲ ਪੈਦਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਫਸਲਾਂ ਨੂੰ ਸੰਤੁਲਿਤ ਖਾਦਾਂ ਦੇਣ ਲਈ ਜ਼ਰੂਰੀ ਹੈ ਕਿ ਫਸਲ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਪਰਖ ਕਰਵਾਈ ਜਾਵੇ। ਉਨਾ ਕਿਹਾ ਕਿ ਭਵਿੱਖ ਵਿੱਚ ਕਿਸਾਨਾਂ ਨੂੰ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਹੀ ਖਾਦਾਂ ਮਿਲਣ ਕਰਨਗੀਆਂ।ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੁੱਚੇ ਦੇਸ਼ ਵਿੱਚ ਮਿੱਟੀ ਸਿਹਤ ਕਾਰਡ ਸਕੀਮ ਤਹਿਤ ਜ਼ਿਲੇ ਦੀ ਸਮੱਚੇ ਵਾਹੀਯੋਗ ਰਕਬੇ ਦੀ ਮਿੱਟੀ ਪਰਖ ਕੀਤੀ ਜਾਵੇਗੀ।ਉਨਾਂ ਕਿਹਾਕਿ ਜ਼ਿਲੇ ਦੇ ਸਮੁੱਚੇ ਭੂਗੋਲਿਕ ਰਕਬੇ ਨੂੰ 5-5 ਹੈਕਟੇਅਰ ਰਕਬੇ ਦੇ ਗਰਿੱਡਾਂ ਵਿੱਚ ਵੰਡ ਕੇ ਤਕਰੀਬਨ ਦਸ ਹਜ਼ਾਰ ਮਿੱਟੀ ਦੇ ਨਮੂਨੇ ਲੈ ਕੇ ਪਰਖ ਕੀਤੇ ਜਾਣਗੇ।ਉਨਾਂ ਕਿਸਾਨਾਂ ਨੂੰ ਆਪੋ ਆਪਣੇ ਖੇਤਾਂ ਦੀ ਮਿੱਟੀ ਪਰਖ ਕਰਵਾਉਣ ਲਈ ਖੇਤੀਬਾੜੀ ਵਿਭਾਗ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ ਤਾਂ ਜੋ ਮਿੱਟੀ ਦੀ ਕਿਸਮ ਅਨੁਸਾਰ ਫਸਲ ਬੀਜ ਕੇ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਉਨਾਂ ਹਦਾਇਤ ਕੀਤੀ ਕਿ ਮਿੱਟੀ ਪਰਖ ਕਰਕੇ ਕਿਸਾਨਾਂ ਨੂੰ ਮਿੱਟੀ ਪਰਖ ਰਿਪੋਰਟਾਂ ਸਮੇਂ ਸਿਰ ਮੁਹੱਈਆਂ ਕਰਵਾਈਆਂ ਜਾਣ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਭੋ ਪਰਖ ਰਿਪੋਰਟ ਦੇ ਆਧਾਰ ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ ,ਕਲਰਾਠੀਆਂ ਜਮੀਨਾਂ ਵਿੱਚ ਸੁਧਾਰ ਅਤੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਉਨਾਂ ਕਿਹਾ ਕਿ ਫਸਲਾਂ ਵਿੱਚ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਜਾਰੀ ਕੀਤੇ ਜਾਣਗੇ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply