Friday, September 11, 2026

ਨਸ਼ਿਆਂ ਵਿਰੁੱਧ ਜਾਗਰੂਕ ਕਰੇਗਾ ਉਤਰੀ ਸਾਂਝ ਕੇਂਦਰ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਅਮਨ) – PPN3004201714ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਪੁਲਿਸ ਨੇ ਨਸ਼ਿਆਂ ਵਿਰੁੱਧ ਕਮਰ ਕੱਸੀ ਹੋਈ ਹੈ, ਪਰ ਸਾਂਝ ਕੇਂਦਰ ਵੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਤਰੀ ਸਾਂਝ ਦੀ ਮੀਟਿੰਗ ਸਬ ਇੰਸਪੈਕਟਰ ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਫੈਂਸਲਾ ਲਿਆ ਗਿਆ ਕਿ ਨਾਰਥ ਏ.ਸੀ.ਪੀ ਸੁਰਿੰਦਰ ਬਾਂਸਲ ਦੀ ਅਗਵਾਈ ਹੇਠ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਕੂਲ-ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਮੁੁਹਿੰਮ ਦੀ ਸ਼ੁਰੂਆਤ ਮਈ ਦੇ ਪਹਿਲੇ ਹਫਤੇ ਤੋਂ ਕੀਤੀ ਜਾਵੇਗੀ। ਇਸ ਮੌਕੇ ਏ.ਐਸ.ਆਈ ਮਨਜੀਤ ਸਿੰਘ, ਨਰੇਸ਼ ਕੁਮਾਰ, ਸੁਸ਼ੀਲ ਕੁਮਾਰ, ਰਾਜ ਕੁਮਾਰ ਸ਼ਰਮਾ, ਪ੍ਰਿੰਸੀਪਲ ਆਈ.ਟੀ.ਆਈ ਕੈਪਟਨ ਸੰਜੀਵ ਕੁਮਾਰ, ਅਜੇ ਕਪੂਰ, ਸੁਖਵਿੰਦਰ ਸਿੰਘ, ਸਾਬਕਾ ਕੌਂਸਲਰ ਜਸਵਿੰਦਰ ਕੌਰ, ਸੁਰਜੀਤ ਸ਼ਰਮਾ, ਇੰਦਰਜੀਤ ਖੁਰਾਣਾ, ਜਸਪਾਲ ਸਿੰਘ, ਸਰਬਜੀਤ ਸਿੰਘ, ਸਿਮਰਜੀਤ ਕੌਰ, ਕਰਮਜੀਤ ਕੌਰ, ਮਨਿੰਦਰ ਕੌਰ ਆਦਿ ਹਾਜ਼ਰ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply