Thursday, October 15, 2026

ਨਾਮਧਾਰੀ ਸੰਸਥਾ ਦੇ ਠਾਕੁਰ ਦਲੀਪ ਸਿੰਘ ਮਾਮਲੇ ‘ਚ ਇਕੱਤਰਤਾ 5 ਮਈ ਨੂੰ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – G. Gurbachan S11aਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਆਖਿਆ ਹੈ ਕਿ ਜੋ ਨਾਮਧਾਰੀ ਸੰਸਥਾ ਦੇ ਠਾਕੁਰ ਦਲੀਪ ਸਿੰਘ ਵੱਲੋਂ ਅੰਮ੍ਰਿਤ-ਸੰਚਾਰ ਦੇ ਸਬੰਧ ਵਿਚ ਨਵਾਂ ਵਿਵਾਦ ਛੇੜਿਆ ਗਿਆ ਹੈ, ਉਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮਿਤੀ 23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ 5 ਮਈ 2017 ਦਿਨ ਸ਼ੁੱਕਰਵਾਰ ਨੂੰ ਬੁਲਾਈ ਗਈ ਹੈ।
ਜਿਥੇ ਇਸ ਮਸਲੇ ਸਬੰਧੀ ਸਿੱਖ ਬੁੱਧੀਜੀਵੀਆਂ, ਪੰਥਕ ਵਿਦਵਾਨਾਂ ਦੀ ਰਾਏ ਲਈ ਜਾਵੇਗੀ, ਉਥੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੇਸ਼-ਵਿਦੇਸ਼ ਦੀਆਂ ਸਮੂੰਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਨੂੰ ਕਿਹਾ ਗਿਆ ਹੈ ਕਿ ਇਸ ਮਸਲੇ ਸਬੰਧੀ 5 ਮਈ 2017 ਤੋਂ ਪਹਿਲਾਂ-ਪਹਿਲਾਂ ਆਪਣੇ ਕੀਮਤੀ ਵਿਚਾਰ/ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਈ-ਮੇਲ pajpsingh@yahoo.com ਉਪਰ ਭੇਜਣ ਦੀ ਕ੍ਰਿਪਾਲਤਾ ਕੀਤੀ ਜਾਵੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply