ਅਲਗੋਕੋਠੀ /ਅਮਰਕੋਟ, 1 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਚੋਣ ਵਾਅਦੇ ਮੁਤਾਬਿਕ ਨਸ਼ਾਖੋਰੀ ਤੇ ਧੱਕੇਸ਼ਾਹੀ ਨੂੰ ਜੜੋਂ ਖਤਮ ਕਰਕੇ ਪੰਜਾਬ ਤੇ ਪੰਜਾਬ ਵਾਸੀਆਂ ਦਾ ਭਲਾ ਅਤੇ ਵਿਕਾਸ ਕਰੇਗੀ ਅਤੇ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਏਗੀ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਸੂਬੇ ਦੀ ਤਰਕੀ, ਬੇਹਤਰੀ ਅਤੇ ਬੁਨਿਆਦੀ ਸਹੂਲਤਾਂ ਲਈ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇ ਕੇ ਲੋਕਾਂ ਨੇ ਆਪਣਾ ਸਹੀ ਫਰਜ਼ ਨਿਭਾਇਆ ਹੈ।ਜਿਸ ਦੇ ਸਿਟੇ ਵਜੋਂ ਕੁਰਾਹੇ ਪੇ ਰਹੀ ਜਵਾਨੀ ਨੂੰ ਨਸ਼ਾ ਮੁਕਤ ਕਰ ਕੇ ਕੈਪਟਨ ਸਰਕਾਰ ਇਕ ਨਵੇਂ ਪੰਜਾਬ ਦੀ ਸਿਰਜਣਾ ਕਰੇਗੀ।ਉਨਾਂ ਕਿਹਾ ਕਿ ਹਲਕਾ ਖੇਮਕਰਨ ਵਾਸੀਆਂ ਨੂੰ ਵੀ ਹਲਕਾ ਵਿਧਾਇਕ ਸੁਖਪਾਲ ਸਿੰਘ ਭੱਲਰ ਤੋਂ ਬਹੁਤ ਉਮੀਦਾਂ ਹਨ ਅਤੇ ਭੁੱਲਰ ਉਸਾਰੁ ਸੋਚ ਤੇ ਚੰਗੀ ਸ਼ਖਸ਼ੀਅਤ ਦੇ ਮਾਲਕ ਹਨ ਉਹ ਹਲਕੇ ਨੂ ਸਵਾਰਨ ਅਤੇ ਨਸ਼ੇ ਤੋਂ ਮੁਕਤ ਕਰਨ ਲਈ ਪੂਰੀ ਤਰਾਂ ਵਚਨਬੰਧ ਹਨ ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media