ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 1 ਮਈ ਨੂੰ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਮਨਾਇਆ ਗਿਆ ਜਿਸ ਦੇ ਸੰਬੰਧ ਵਿੱਚ ਸੰਸਥਾ ਦੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸਰਮਾ ਅਤੇ ਸੰਸਥਾ ਦੇ ਵੱਖ-ਵੱਖ ਸਕੂਲਾਂ /ਕਾਲਜਾਂ ਦੇ ਪ੍ਰਿੰਸੀਪਲ ਅਤੇ ਵਿਭਾਗ ਮੁੱਖੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ।ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ ਨੇ ਸਾਰਿਆਂ ਨੂੰ ‘ਮਜ਼ਦੂਰ ਦਿਵਸ’ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਹ ਦਿਨ ਸਾਰੇ ਸੰਸਾਰ ਵਿੱਚ ਮਨਾਇਆ ਜਾਦਾਂ ਹੈ।ਭਾਰਤ ਸਮੇਤ 80 ਤੋਂ ਵਧੇਰੇ ਦੇਸ਼ਾਂ ਵਿੱਚ ਇਸ ਦਿਨ ਮਜ਼ਦੂਰ ਜੱਥੇਬੰਦੀਆਂ ਇਕੱਠੇ ਹੋ ਕੇ ਇਹ ਦਿਨ ਮਨਾਉਂਦੀਆਂ ਹਨ ਕਿਉਂਕਿ ਇਸੇ ਦਿਨ ਯੂ.ਐਸ.ਏ ਵਿੱਚ ਮਜ਼ਦੂਰ ਯੂਨੀਅਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਦਿੱਤੀ ਸੀ ਕਿ ਉਹ ਇੱਕ ਦਿਨ ਵਿੱਚ 8 ਘੰਟੇ ਤੋਂ ਵੱਧ ਕੰਮ ਨਹੀਂ ਕਰਨਗੇ।ਇਸ ਹੜਤਾਲ ਦੌਰਾਨ ਸਿਕਾਗੋ ਵਿਖੇ ਹੋਏ ਬੰਬ ਧਮਾਕੇ ਵਿਚ ਬਹੁਤ ਸਾਰੇ ਮਜ਼ਦੂਰ ਮਰ ਗਏ ਅਤੇ ਕਈ ਜਖ਼ਮੀ ਹੋ ਗਏ।ਇਸ ਅੰਦੋਲਨ ਦੇ ਨਤੀਜੇ ਵਜੋਂ ਭਾਰਤ ਸਮੇਤ ਬਹੁਤ ਸਾਰੇ ਦੇਸ਼ਾਂ ਨੇ 8 ਘੰਟੇ ਕੰਮ ਕਰਨ ਦੇ ਨਿਯਮ ਨੂੰ ਲਾਗੂ ਕਰ ਦਿੱਤਾ ਸੀ।ਇਸ ਪ੍ਰੋਗਰਾਮ ਦੌਰਾਨ ਦਰਜਾ ਚਾਰ ਕਰਮਚਾਰੀਆਂ ਵੱਲੋਂ ਆਪਣੇ ਸੁਝਾਅ, ਆਪਣੀਆਂ ਮੰਗਾਂ ਅਤੇ ਆਪਣੀ ਡਿਊਟੀ ਨੂੰ ਵਧੀਆ ਢੰਗਾਂ ਨਾਲ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ ।ਇਸ ਤੋਂ ਇਲਾਵਾ ਕਰਮਚਾਰੀਆਂ ਨੇ ਗੀਤ, ਸੰਗੀਤ, ਮਿਮਿਕਰੀ ਅਤੇ ਕਵਿਤਾਵਾਂ ਰਾਹੀਂ ਸਾਰਿਆਂ ਦਾ ਮੰਨੋਰੰਜਨ ਕੀਤਾ ਅਤੇ ਮਜ਼ਦੂਰ ਅੰਦੋਲਨਾਂ ਦੌਰਾਨ ਮਾਰੇ ਗਏ ਮਜ਼ਦੂਰ ਸਾਥੀਆਂ ਦੀ ਕੁਰਬਾਨੀ ਨੂੰ ਵੀ ਯਾਦ ਕੀਤਾ।
ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਨੇ ‘ਮਜ਼ਦੂਰ ਦਿਵਸ’ ਦੇ ਸੰਬੰਧ ਵਿੱਚ ਕਿਹਾ ਕਿ ਦਰਜਾ ਚਾਰ ਕਰਮਚਾਰੀ ਸੰਸਥਾ ਦਾ ਅਨਿੱਖੜਵਾਂ ਅੰਗ ਹਨ।ਉਹਨਾਂ ਨੇ ਸਮੂਹ ਕਰਮਚਾਰੀਆਂ ਦੇ ਕੰਮਾਂ ਦੀ ਸਲਾਘਾ ਕੀਤੀ ਅਤੇ ਸੰਸਥਾ ਦੀ ਤਰੱਕੀ ਵਿੱਚ ਪਾਏ ਯੋਗਦਾਨ ਲਈ ਸੰਸਥਾ ਦੀ ਮੈਨੇਜਮੈਂਟ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ । ਇਸ ਪ੍ਰੋਗਰਾਮ ਦੇ ਅੰਤ ਵਿੱਚ ਇਨਾਮ ਵੰਡ ਸਮਾਰੋਹ ਦੌਰਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਵਾਲੇ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਇਨਾਮ ਵਜੋਂ ਦਿੱਤੇ ਗਏ।ਇਨਾਮ ਵੰਡਣ ਦੀ ਰਸਮ ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਨਿਭਾਈ।
ਚੇਅਰਮੈਨ ਡਾ. ਗੁਰਮੀਤ ਸਿੰਘ ਨੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਦੀ ਵਧਾਈ ਦਿੱਤੀ ਅਤੇ ਕਿਹਾ ਉਨ੍ਹਾਂ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਲਈ ਸੰਸਥਾ ਦੇ ਦਰਜਾ ਚਾਰ ਕਰਮਚਾਰੀਆਂ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਉਹ ਕਰਮਚਾਰੀਆਂ ਦੀਆਂ ਆਰਥਿਕ ਸਮੱਸਿਆਵਾਂ ਅਤੇ ਹੋਰ ਕਿਸੇ ਵੀ ਤਰਾਂ ਦੇ ਔਖੇ ਸਮੇਂ ਹਮੇਸ਼ਾ ਉਹਨਾਂ ਦੇ ਨਾਲ ਖੜ੍ਹੇ ਹਨ।ਸੰਸਥਾ ਦੀ ਤਰੱਕੀ ਵਿੱਚ ਪਾਏ ਯੋਗਦਾਨ ਲਈ ਉਹ ਹਮੇਸ਼ਾ ਸੰਸਥਾ ਦੇ ਦਰਜਾ ਚਾਰ ਕਰਮਚਾਰੀਆਂ ਦੇ ਰਿਣੀ ਰਹਿਣਗੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media