Tuesday, October 13, 2026

ਭਾਈ ਦਲਵਾਰਾ ਸਿੰਘ ਪਾਤਸ਼ਾਹੀ ਦਸਵੀਂ ਗੁ. ਸਾਹਿਬ ਹਾਜ਼ੀ ਰਤਨ ਤੇ ਕਿਲ੍ਹਾ ਮੁਬਾਰਕ ਦੇ ਨਵੇਂ ਮੈਨੇਜਰ ਨਿਯੁੱਕਤ

ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN0105201704ਪਾਤਸ਼ਾਹੀ ਦਸਵੀਂ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਦੇ ਮੈਨੇਜਰ ਸੁਮੇਰ ਸਿੰਘ ਦੀ ਬਦਲੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਮਹਿਰਾਜ ਵਿਖੇ ਬਤੌਰ ਮੈਨੇਜਰ ਨਿਯੁੱਕਤ ਕੀਤਾ ਗਿਆ।ਇਨ੍ਹਾਂ ਦੀ ਥਾਂ ਸ੍ਰੀ ਮੁਕਤਸਰ ਸਾਹਿਬ ਤੋਂ ਭਾਈ ਦਲਵਾਰਾ ਸਿੰਘ ਨੂੰ ਨਿਯੁੱਕਤ ਕੀਤਾ ਗਿਆ ਹੈ।ਸਥਾਨਕ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਨੇ ਇਨ੍ਹਾਂ ਦਾ ਸੁਆਗਤ ਕਰਦਿਆਂ ਇਨ੍ਹਾਂ ਨੂੰ ਗੁਰੂ ਦੀ ਬਖ਼ਸ਼ ਸਿਪੋਰਾਓ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਗੁਰੂ ਘਰ ਦੀਆਂ ਸੇਵਾਵਾਂ ’ਚ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਆਗੂ ਅਵਤਾਰ ਸਿੰਘ ਕੈਂਥ, ਵੀਰਦਵਿੰਦਰ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ ਅਮਰਜੀਤ ਸਿੰਘ, ਦਿਲਬਾਗ ਸਿੰਘ, ਬੀਬੀ ਸੁਰਜੀਤ ਕੌਰ ਹਾਜੀਰਤਨ ਅਤੇ ਗੁਰ ਕੀ ਸੰਗਤ, ਭਾਈ ਘਨ੍ਹੱਈਆ ਜੀ ਸੇਵਕ ਦਲ, ਸਬਦ ਚੌਂਕੀ ਸੇਵਾ ਸੁਸਾਇਟੀ ਦੇ ਸੇਵਾਦਾਰ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮਾਸਿਸਟ ਦਿਵਸ ਦੇ ਸਬੰਧ ’ਚ ਸੈਮੀਨਾਰ ਅਤੇ ਰੈਲੀ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ‘ਸਿਹਤਮੰਦ …

Leave a Reply