Sunday, October 11, 2026

ਨਗਰ ਕੌਂਸਲ ਦੇ ਗੇਟ ਦੇ ਸਾਹਮਣੇ ਝੰਡਾ ਲਹਿਰਾਕੇ ਮਨਾਇਆ ਮਈ ਦਿਵਸ

PPN0105201715ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਇਕਾਈ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਵਿਚ ਮਈ ਦਿਵਸ ਮਨਾਇਆ ਗਿਆ। ਇਸ ਮੌਕੇ ਦੋਵਾਂ ਯੂਨੀਅਨਾਂ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਗੇਟ ਦੇ ਸਾਹਮਣੇ ਝੰਡਾ ਲਹਿਰਾਇਆ ਗਿਆ। ਜਿਸ ਵਿਚ ਰਜਿੰਦਰ ਸਿੰਘ ਸੰਧੂ, ਰਾਜ ਕੁਮਾਰ ਸਾਰਸਰ ਅਤੇ ਫਤਿਹ ਚੰਕ ਵਿਸ਼ੇਸ ਰੂਪ ਨਾਲ ਹਾਜ਼ਰ ਹੋਏ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵੱਖ ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਵ੍ਹਾਂ ਯੂਨੀਅਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ, ਜਨਵਰੀ 2017 ਤੋਂ ਡੀਏ ਦੀ ਕਿਸ਼ਤ ਜਾਰੀ ਕੀਤੀ ਜਾਵੇ, ਪੇ ਸਕੇਲ ਦੀ ਰਿਪੋਰਟ ਜਲਦੀ ਲਾਗੂ ਕੀਤੀ ਜਾਵੇ, ਠੇਕੇਦਾਰੀ ਸਿਸਟਮ  ਬੰਦ ਕੀਤਾ ਜਾਵੇ, ਪੱਕੀ ਭਰਤੀ ਕੀਤੀ ਜਾਵੇ, ਮਿਡ ਡੇ ਮੀਲ, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਆਊਟ ਸੋਰਸਿੰਗ ਤੇ ਲੱਗੇ ਹੋਏ ਕਰਮਚਾਰੀਆਂ ਨੂੰ ਬਿਨ੍ਹਾਂ ਸ਼ਰਤ ਪੱਕਾ ਕੀਤਾ ਜਾਵੇ, ਵਾਅਦੇ ਮੁਤਾਬਕ ਸੀਵਰੇਜ਼ ਦਾ ਕੰਮ ਕਰਦੇ ਸੀਵਰਮੈਨਾਂ ਨੂੰ ਪੱਕਾ ਕੀਤਾ ਜਾਵੇ।ਇਸ ਮੌਕੇ ਪ੍ਰਦੀਪ ਧਵਨ, ਕੁਲਵੰਤ ਰਾਏ, ਗੁਰਤੇਜ਼ ਸਿੰਘ, ਸੁਮਿਤ ਕੁਮਾਰ, ਸੁਰਿੰਦਰ ਕੁਮਾਰ, ਭਗਵਾਨ ਦਾਸ, ਰਵਿੰਦਰ ਗਰੇਵਾਲ, ਰੋਹਿਤ ਕੁਮਾਰ, ਵਿੱਕੀ ਅਤੇ ਹੋਰ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply