Tuesday, June 16, 2026

ਕੈਪਟਨ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਦੇ ਸਿਟੇ ਸਾਰਥਕ – ਮਗੋਲ

ਅਲਗੋਕੋਠੀ/ ਅਮਰਕੋਟ, 2 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – Sewa S Magolਕੈਪਟਨ ਸਰਕਾਰ ਨੇ ਪੰਜਾਬ ਵਿਚੋ ਨਸ਼ਾ ਜੜ ਤੋਂ ਖਤਮ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਹੈ, ਉਸ ਦੇ ਸਿੱਟੇ ਸਾਰਥਕ ਦਿਖਾਈ ਦੇ ਰਹੇ ਹਨ ਅਤੇ ਪੰਜਾਬ ਦੇ ਲੋਕ ਵੀ ਸਰਕਾਰ ਦੇ ਇਸ ਫੈਸਲੇ ਤੋਂ ਖੁਸ਼ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਸੇਵਾ ਸਿੰਘ ਮਗੋਲ ਨੇ ਪੱਤਰਕਾਰਾਂ ਨਾਲ ਗਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਕੈਪਟਨ ਸਰਕਾਰ ਦਾ ਇਹ ਉਪਰਾਲਾ ਸਲਾਘਾਯੋਗ ਕਦਮ ਹੈ ਅਤੇ ਪੰਜਾਬ ਵਿਚੋਂ ਨਸ਼ੇ ਦੀ ਜੜ ਨੂੰ ਖਤਮ ਕਰਨ ਲਈ ਇਹ ਬਹੁਤ ਜਰੂਰੀ ਵੀ ਹੈ।ਪੰਜਾਬ ਦੇ ਲੋਕਾਂ ਨੇ ਬੇਰੋਜਗਾਰੀ, ਨਸ਼ਾ ਅਤੇ ਗੁੰਡਾਗਰਦੀ ਨੂੰ ਖਤਮ ਕਰਨ ਕਾਗਰਸ ਦੀ ਸਰਕਾਰ ਨੂੰ ਅਗੇ ਲਿਆਦਾਂ ਹੈ।ਉਨਾਂ ਅਗੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਨਣ ਨਾਲ ਸੂਬੇ ਦਾ ਹਰ ਵਰਗ ਖੁਸ਼ ਹੈ ਕਿਉੁਕਿ ਲੋਕਾਂ ਨੇ ਪਿਛਲੇ 10 ਸਾਲਾਂ ਦੋਰਾਨ ਅਕਾਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਤੋਂ ਬਹੁਤ ਸੰਤਾਪ ਭੋਗਿਆ ਹੈ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply