ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) –
ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਕੁਆਰਟਰਲੀ ਐਂਡ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੇ ਵਿੱਚ ਸ੍ਰੀ ਰਾਕੇਸ ਕੁਮਾਰ ਸਰਮਾ ਵਧੀਕ ਜਿਲਾ ਅਤੇ ਸੈਸਨ ਜੱਜ, ਵਿਵੇਕ ਸੀਲ ਸੋਨੀ ਐਸ.ਐਸ.ਪੀ ਪਠਾਨਕੋਟ, ਕਪਿਲ ਅਗਰਵਾਲ ਸੀ.ਜੇ.ਐਮ, ਜਗਵਿੰਦਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਐਸ ਕਲੇਰ ਡੀ.ਏ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ ਅਤੇ ਲਲਿਤ ਮੋਹਨ ਡੋਗਰਾ ਪ੍ਰਧਾਨ ਡਿਸਟ੍ਰਿਕ ਬਾਰ ਪਠਾਨਕੋਟ ਅਤੇ ਸ੍ਰੀਮਤੀ ਅਮਨਦੀਪ ਕੋਰ ਚਾਹਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਆਦਿ ਵਿਸੇਸ ਰੂਪ ਵਿਚ ਸਾਮਿਲ ਹੋਏ।ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਆਪਣੀ ਪ੍ਰੋਗਰੈਸ ਰਿਪੋਰਟ ਪੇਸ਼ ਕੀਤੀ ਗਈ ਅਤੇ ਇਸ ਤੋਂ ਇਲਾਵਾ ਕੌਮੀ ਕਾਨੂੰਨੀ ਸੇਵਾਵਾ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ 8.7.2017 ਨੂੰ ਹਰੇਕ ਤਰ੍ਹਾਂ ਦੇ ਕੇਸਾਂ ‘ਤੇ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਿਕਰ ਕੀਤਾ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media