ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਅੰਦਰ 1 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 37520 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 14710 ਮੀਟਰਿਕ ਟਨ, ਐਫ.ਸੀ.ਆਈ ਨੇ 8781 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 7240 ਮੀਟਰਿਕ ਟਨ, ਪਨਸਪ 3461 ਮੀਟਰਿਕ ਟਨ, ਪੰਜਾਬ ਐਗਰੋ ਨੇ 1537 ਮੀਟ੍ਰਿਕ ਟਨ ਅਤੇ ਮਾਰਕਫੈਡ ਨੇ 1630 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਨਾਲੋ ਨਾਲ ਕਰਵਾਉਂਣ।ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਵੇਚਣ ਲਈ ਕਿਸਾਨਾਂ ਨੂੰ ਕੋਈ ਮੁਸਕਿਲ ਪੇਸ ਨਾ ਆਉਣ ਦੇਣ ਅਤੇ ਜੇ ਕਿੱਤੇ ਕੋਈ ਮੁਸਕਿਲ ਪੇਸ਼ ਆਉਂਦੀ ਹੈ ਤਾਂ ਉਸ ਦਾ ਮੋਕੇ ਤੇ ਹੀ ਹੱਲ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਸਾਫ ਅਤੇ ਸੁਕਾਅ ਕੇ ਲਿਆਉਣ ਤਾਂ ਜੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਨਾ ਰੁਕਣਾ ਪਵੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media