Sunday, November 15, 2026

ਸ੍ਰੀ ਗੁਰੂ ਰਾਮ ਦਾਸ ਸਰਾਂ ਵਿਚੋਂ ਬੇਹੋਸ਼ ਮਿਲੀ ਔਰਤ ਨੇ ਦਮ ਤੋੜਿਆ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – PPN0205201706‘ਸ੍ਰੀ ਗੁਰੂ ਰਾਮ ਦਾਸ ਸਰਾਂ ਅੰਮ੍ਰਿਤਸਰ ਵਿਚੋਂ ਬੀਤੇ ਦਿਨੀਂ ਬੇਹੋਸ਼ ਮਿਲੀ ਔਰਤ, ਜਿਸ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਉਕਤ ਔਰਤ ਦੀ ਸ਼ਨਾਖਤ ਅਜੇ ਤੱਕ ਨਹੀਂ ਹੋ ਸਕੀ ਅਤੇ ਨਾ ਹੀ ਕਿਸੇ ਨੇ ਇਸ ਬਾਬਤ ਸ੍ਰੋਮਣੀ ਕਮੇਟੀ ਜਾਂ ਪੁਲਿਸ ਨਾਲ ਕੋਈ ਰਾਬਤਾ ਕਾਇਮ ਕੀਤਾ ਹੈ। ਪੁਲਿਸ ਚੌਕੀ ਗਲਿਆਰਾ ਨੇ ਇਸ ਕੇਸ ਵਿਚ ਧਾਰਾ 174 ਅਧੀਨ ਕਾਰਵਾਈ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਰੱਖਿਆ ਹੈ, ਤਾਂ ਜੋ ਮ੍ਰਿਤਕ ਦੀ ਸ਼ਨਾਖਤ ਕਰਵਾਈ ਜਾ ਸਕੇ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਔਰਤ, ਜਿਸ ਦੀ ਉਮਰ 50 ਕੁ ਸਾਲ ਦੇ ਕਰੀਬ ਲੱਗਦੀ ਹੈ, ਕੱਦ 5 ਫੁੱਟ ਤਿੰਨ ਇੰਚ ਅਤੇ ਰੰਗ ਕਣਕ ਵਿੰਨਾ ਹੈ। ਉਸਨੇ ਪਿੰਕ ਰੰਗ ਦਾ ਰੈਡੀਮੇਡ ਕੁੜਤਾ ਤੇ ਪਜ਼ਾਮਾ ਪਾਇਆ ਹੋਇਆ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਔਰਤ ਬਾਬਤ ਜਾਣਦਾ ਹੋਵੇ, ਤਾਂ ਗੁਰਵਿੰਦਰ ਸਿੰਘ ਮੁਣਸ਼ੀ ਗਲਿਆਰਾ ਪੁਲਿਸ ਚੌਕੀ ਨਾਲ 97811-30219 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply