ਚੌਂਕ ਮਹਿਤਾ, 2 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –
ਕਿਸਾਨ ਜਥੇਬੰਦੀ ਜੋਨ ਮਹਿਤਾ ਦੇ ਸਕੱਤਰ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਕਿਸਾਨਾਂ ਦਾ ਵਫਦ ਚੌਂਕ ਮਹਿਤਾ ਦੇ ਬਿਜਲੀ ਬੋਰਡ ਦੇ ਐਸ.ਡੀ.ਓ ਨੂੰ ਮਿਲਿਆ ਤੇ ਬਿਜਲੀ ਸਬੰਧੀ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾੲਅਿਾ।ਉਨਾਂ ਕਿਹਾ ਕਿ ਕਿ ਕਣਕ ਦੀ ਕਟਾਈ ਤੋ ਬਾਅਦ ਕੁੱਲ ਰਕਬਾ ਖਾਲੀ ਹੋ ਚੁਕਿਆ ਹੈ।ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰਖਦਿਆਂ ਢਿੱਲੀਆਂ ਤਾਰਾਂ ਕੱਸੀਆਂ ਜਾਣ ਜਿਹੜੇ ਟਰਾਂਸਫਰਮਰ ਦੇ ਜੀ.ਓ ਸਵਿੱਚ ਸਪਾਰਕ ਕਰਦੇ ਹਨ। ਉਹਨਾਂ ਦੀ ਰਿਪੇਅਰ ਕੀਤੀ ਜਾਵੇ ਤਾਂ ਜੋ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ 10 ਘੰਟੇ ਬਿਜਲੀ ਸਪਲਾਈ ਮਿਲ ਸਕੇ ਤੇ ਜਿਹਨਾਂ ਕਿਸਾਨਾਂ ਨੇ ਸਵੇ ਕਨੈਕਸ਼ਨ ਲੈਣ ਵਾਸਤੇ ਪੈਸੇ ਜਮਾਂ ਕਰਵਾਏ ਹਨ ਉਹਨਾਂ ਦੇ ਕੈਨਕਸ਼ਨ ਪਹਿਲ ਦੇ ਅਧਾਰ ‘ਤੇ ਚਾਲੂ ਕੀਤੇ ਜਾਣ ਆਦਿ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।ਇਸ ਮੌਕੇ ਪ੍ਰੇਮ ਕੁਮਾਰ ਪ੍ਰਧਾਨ ਮਹਿਤਾ, ਅਮਰਜੀਤ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਰਣਜੀਤ ਸਿੰਘ, ਸਾਧਾ ਸਿੰਘ, ਹਰਪਾਲ ਸਿੰਘ ਆਦਿ ਆਗੂ ਹਾਜ਼ਰ ਸਨ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media