ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –
ਫਾਜ਼ਿਲਕਾ ਦੇ ਐਸਐਸਪੀ ਡਾ. ਕੇਤਨ ਬਾਲੀਰਾਮ ਪਾਟਿਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਪਮੰਡਲ ਦੇ ਪਿੰਡ ਪੱਕਾ ਚਿਸ਼ਤੀ ਦੇ ਸਰਕਾਰੀ ਹਾਈ ਸਕੂਲ ਵਿਚ ਬੱਚਿਆਂ ਅਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ਼ ਜੰਗੀਰ ਸਿੰਘ ਨੇ ਬੱਚਿਖਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਨਾਲ ਹੀ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਵਾਲੇ ਆਪਣੇ ਬੱਚਿਆਂ ਨੂੰ ਮੋਟਰ ਸਾਇਕਲ ਅਤੇ ਹੋਰ ਵ੍ਹੀਕਲ ਚਲਾਉਣ ਲਈ ਨਾ ਦੇਣ।ਉਨ੍ਹਾਂ ਦੱਸਿਆ ਕਿ ਵ੍ਹੀਕਲ ਚਾਲਕ ਵ੍ਹੀਕਲ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦਾ ਪਾਲਣ ਜ਼ਰੂਰ ਕਰਨ ਅਤੇ ਵ੍ਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ, ਵ੍ਹੀਕਲ ਦੇ ਕਾਗਜ਼ ਆਪਣੇ ਕੋਲ ਰੱਖਣ ਤਾਕਿ ਜ਼ਰੂਰਤ ਪੈਣ ਤੇ ਵਿਖਾਏ ਜਾ ਸਕਣ। ਉਨ੍ਹਾਂ ਬੱਚਿਆਂ ਨੂੰ ਪ੍ਰਤੀ ਦਿਨ ਹੋ ਰਹੇ ਸੜ੍ਹਕ ਹਾਦਸਿਆਂ ਅਤੇ ਮਨੁੱਖੀ ਜੀਵਨ ਦੀ ਕੀਮਤ ਸਬੰਧੀ ਦੱਸਿਆ। ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਨੇ ਟ੍ਰੈਫਿਕ ਨਿਯਮਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਲਿਆ। ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media