ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –
ਪੰਜਾਬ ਨੰਬਰਦਾਰ ਯੂਨੀਅਨ ਫਾਜ਼ਿਲਕਾ ਦੀ ਇੱਕ ਮੀਟਿੰਗ ਤਹਿਸੀਲ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਹੋਈ।ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਰਾਣਾ ਅਤੇ ਜ਼ਿਲ੍ਹੇ ਦੇ ਕਈ ਹੋਰ ਅਹੁੱਦੇਦਾਰ ਅਤੇ ਮੈਂਬਰ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।
ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਨੰਬਰਦਾਰਾਂ ਨੂੰ ਚੋਕੀਦਾਰਾਂ ਇਕਠਾ ਕਰਨ ਦੇ ਲਈ ਲਿਸਟ ਤਿਆਰ ਕਰਕੇ ਪਟਵਾਰੀਆਂ ਵੱਲੋਂ ਦਿੱਤੀ ਜਾਵੇ, ਨਹਿਰਾਂ ਦੀ ਸਫ਼ਾਈ ਜਲਦੀ ਕਰਵਾਈ ਜਾਵੇ।ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦਾ ਯੂਨੀਅਨ ਨੂੰ ਕਮਰਾ ਦੇਣ ਲਈ ਧੰਨਵਾਦ ਕੀਤਾ ਗਿਆ।ਇਸ ਮੌਕੇ ਬਿਹਾੀ ਲਾਲ, ਦਲੀਪ ਸਿੰਘ, ਪੂਰਨ ਸਿੰਘ, ਰੋਸ਼ਨ ਲਾਲ ਭੁਸਰੀ, ਬਹਾਦਰ ਰਾਮ, ਸ਼ੇਰ ਸਿੰਘ, ਹਰਜੀਤ ਸ਼ਾਹਰੀ, ਲਾਲ ਚੰਦ, ਗੁਰਜੰਗ ਸਿੰਘ, ਰਾਜਨ ਸੇਤੀਆ, ਮਦਨ ਲਾਲ ਅਤੇ ਯੂਨੀਅਨ ਦੇ ਹੋਰ ਮੈਂਬਰ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media