ਬਠਿੰਡਾ, 2 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸਥਾਨਕ ਸ਼ਹਿਰ ਦੇ ਬਾਬਾ ਫਰੀਦ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਮਈ ਮਹੀਨੇ ਦੀ ਸ਼ੁਰੂਆਤ ਹੁੰਦਿਆਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਸਹਿਜ ਪਾਠ ਆਰੰਭਤਾ ਸ਼ਾਮ ਸਾਢੇ ਪੰਜ ਵਜੇ ਤੋਂ ਸਾਢੇ ਛੇ ਵਜੇ ਤੱਕ ਕਰਵਾਉਂਣ ਦਾ ਉਪਰਾਲਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਹੈ।ਇਹ ਸੇਵਾ ਭਾਈ ਗੁਰਇੰਦਰਪਾਲ ਸਿੰਘ ਪਾਤੜਾ ਵਾਲਿਆਂ ਅਤੇ ਕ੍ਰਿਪਾਲ ਸਿੰਘ ਵਲੋਂ ਕੀਤੀ ਜਾ ਰਹੀ ਹੈ। ਸੋ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਇਸ ਅਨਮੋਲੇ ਸਮਾਂ ਦਾ ਲਾਭ ਉਠਾਉਣ।ਸੋ ਪ੍ਰਬੰਧਕ ਕਮਟੀ ਵਲੋਂ ਸੰਥਿਆ ਪੜਣ ਲਈ ਪੋਥੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਸੋ ਇਸ ਦੇ ਨਾਲ ਹੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨੈਸ਼ਨਲ ਕਲੋਨੀ ਨੇੜੇ ਜੋਗਰ ਪਾਰਕ ਵਿਖੇ ਵੀ ਸੰਥਿਆ ਸਹਿਜ ਪਾਠ ਦੀ ਅਰੰਭਤਾ ਸਵੇਰੇ ਸਾਢੇ ਪੰਜ ਵਜੇ ਤੋਂ ਸਾਢੇ ਛੇ ਵਜੇ ਤੱਕ ਕੀਤੀ ਗਈ ਹੈ ਇਥੇ ਵੀ ਸੰਗਤਾਂ ਇਸ ਦਾ ਲਾਭ ਉਠਾਉਣ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media