Wednesday, March 25, 2026

ਸਿਮਰਨਜੀਤ ਸਿੰਘ ਮਾਨ ਨੇ ਕੀਤੀ ਖਾਲਸਾ ਕਾਲਜ ਵਿਦਿਆਰਥੀਆਂ ਨਾਲ ਮੁਲਾਕਾਤ

ਕਾਲਜ ਦੇ ਮੁਕੰਮਲ ਪ੍ਰਬੰਧ ਕਿਸੇ ਆਈ.ਏ.ਐਸ. ਅਧਿਕਾਰੀ ਨੂੰ ਸੌਂਪੇ ਜਾਣ – ਮਾਨ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – PPN0205201723ਇੱਕ ਹਫਤਾ ਪਹਿਲਾਂ ਖੁਦਕਸ਼ੀ ਕਾਰਨ ਮੌਤ ਦੇ ਮੂੰਹ ਵਿੱਚ ਗਏ ਖਾਲਸਾ ਕਾਲਜ ਦੇ ਮਰਹੂਮ ਵਿਦਿਆਰਥੀ ਹਰਪ੍ਰੀਤ ਸਿੰਘ ਮਾਮਲੇ ਤੇ ਸ਼ਾਂਤਮਈ ਰੋਸ ਧਰਨੇ `ਤੇ ਬੈਠੇ ਉਸ ਦੇ ਪਰਿਵਾਰਕ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਹੌਂਸਲਾ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ `ਤੇ ਪੁੱਜੇ।ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਉਨ੍ਹਾਂ ਨੂੰ ਖਾਲਸਾ ਕਾਲਜ ਵਿਦਿਆਰਥੀ ਮਾਮਲੇ ਦੀ ਇੱਕ ਹਫਤੇ ਦੀ ਰਿਪੋਰਟ ਪੇਸ਼ ਕੀਤੀ ਤੇ ਸਾਰੇ ਹਲਾਤਾਂ ਤੋਂ ਜਾਣੂ ਕਰਵਾਇਆ। ਇਸ ਸਮੇਂ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ ਉੱਦੋਂ ਤੱਕ ਵਿਦਿਆਰਥੀ ਇੰਜ ਹੀ ਡੱਟੇ ਰਹਿਣ ਸ਼੍ਰੋੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਦਿਆਰਥੀਆਂ ਦੇ ਨਾਲ ਹੈ ਤੇ ਲੋੜ ਪੈਣ ਤੇ ਹਰ ਕੁਰਬਾਨੀ ਕਰੇਗਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮਾਮਲੇ ਦੀ ਡੂੰਘੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਕਾਲਜ ਕੈਂਪਸ ਦੇ ਵਿੱਚ ਦਫਾ 144 ਲਗਾ ਕੇ ਇਸ ਦਾ ਪ੍ਰਬੰਧ ਕਿਸੇ ਆਈ.ਏ.ਐਸ ਅਧਿਕਾਰੀ ਦੇ ਹੱਥਾਂ ਵਿੱਚ ਸੌਂਪ ਦਿੱਤਾ ਜਾਵੇ।ਉਨ੍ਹਾਂ ਵਿਦਿਆਰਥੀ ਘੋਲ ਦੀ ਤਾਰੀਫ ਕਰਦਿਆਂ ਕਿਹਾ ਕਿ ਅਗਰ ਵਿਦਿਆਰਥੀ ਇਨਸਾਫ ਵਾਸਤੇ ਇਹ ਸ਼ਾਂਤਮਈ ਤਰੀਕਾ ਨਾ ਅਪਨਾਉਂਦੇ ਤਾਂ ਇੱਕ ਪਰਿਵਾਰ ਦੀ ਨਿੱਜੀ ਵਿਰਾਸਤ ਬਣ ਚੁੱਕੇ ਖਾਲਸਾ ਕਾਲਜ ਦੀ ਪ੍ਰਬੰਧਕੀ ਕਮੇਟੀ ਨੂੰ ਨੱਥ ਪਾਉਣ ਵਾਲਾ ਕੋਈ ਨਹੀਂ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਦੀ ਕਰੜੀ ਨਿੰਦਿਆ ਕਰਦਿਆਂ ਦੋਸ਼ੀਆਂ ਨੂੰ ਹੱਥਕੜੀਆਂ ਲਾ ਕੇ ਸਲਾਖਾਂ ਪਿੱਛੇ ਡੱਕਣ ਦੀ ਵੀ ਮੰਗ ਕੀਤੀ ਹੈ।ਉਨ੍ਹਾਂ ਪਾਰਟੀ ਵਰਕਰਾਂ ਤੇ ਅਹੁੱਦੇਦਾਰਾਂ ਰੋਸ ਧਰਨੇ ਦੀ ਵੱਧ ਤੋਂ ਵੱਧ ਹਮਾਇਤ ਕਰਨ ਦੀ ਅਪੀਲ ਵੀ ਕੀਤੀ ਹੈ।ਉਨ੍ਹਾਂ ਮ੍ਰਿਤਕ ਵਿਦਿਆਰਥੀ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਹਰ ਸੰਭਵ ਸਹਾਇਤਾ ਲਈ ਯਤਨਸ਼ੀਲ ਰਹਿਣਗੇ ਇਸ ਮੌਕੇ ਪਾਰਟੀ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ, ਦਫਤਰ ਸਕੱਤਰ ਹਰਬੀਰ ਸਿੰਘ ਸੰਧੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਅਮਰੀਕ ਸਿੰਘ ਨੰਗਲ, ਕੁਲਵੰਤ ਸਿੰਘ ਮਜੀਠਾ, ਸਤਨਾਮ ਸਿੰਘ, ਜੱਸੀ ਸਖੀਰਾ, ਬਲਜਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਤਾਹਪੁਰ, ਬੀਬੀ ਕੁਲਵੰਤ ਕੌਰ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply