Wednesday, September 23, 2026

ਸਿਖਿਆ ਵਿਭਾਗ ਨਾਲ ਸਬੰਧਤ ਰਿਟਾਇਰਮੈਂਟ ਕੇਸਾਂ ਦੇ ਨਿਪਟਾਰੇ 6 ਤੇ 20 ਮਈ ਨੂੰ

ਫਾਜ਼ਿਲਕਾ, 3 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾਇਰੈਕਟਰ, ਸਿੱਖਿਆ ਵਿਭਾਗ ਵੱਲੋਂ ਵਿਭਾਗ ਨਾਲ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਰਿਟਾਇਰਮੈਂਟ ਕੇਸਾਂ ਦੇ ਨਿਪਟਾਰੇ ਕੀਤੇ ਜਾ ਰਹੇ ਹਨ। ਜ਼ਿਲਾ ਫਾਜ਼ਿਲਕਾ ਨਾਲ ਸਬੰਧਤ ਗਰੁੱਪ ਏ.ਬੀ.ਸੀ.ਡੀ ਦੇ ਅਧਿਕਾਰੀਆਂ/ਕਰਚਾਰੀਆਂ ਦੇ ਕੇਸਾਂ ਦੇ ਨਿਪਟਾਰੇ 6 ਅਤੇ 20 ਮਈ ਨੂੰ ਡੀ.ਏ.ਸੀ ਕੰਪਲੈਕਸ ਵਿਖੇ ਸਥਿਤ ਦਫਤਰ ਜ਼ਿਲਾ ਸਿੱਖਿਆ ਅਫਸਰ (ਸੀ.ਸੈ) ਦੇ ਕਮਰਾ ਨੰਬਰ 406 ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਹੋਣਗੇ। ਇਹ ਜਾਣਕਾਰੀ ਜ਼ਿਲਾ ਸਿੱਖਿਆ ਅਫਸਰ (ਸੀ.ਸੈ) ਪ੍ਰਗਟ ਸਿੰਘ ਬਰਾੜ ਨੇ ਦਿੱਤੀ।
ਜਿਲਾ ਸਿੱਖਿਆ ਅਫਸਰ ਬਰਾੜ ਨੇ ਅੱਗੇ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲਾਂ ਨਾਲ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਰਿਟਾਇਰਮੈਂਟ ਕੇਸਾਂ ਦੇ ਨਿਪਟਾਰੇ ਲਈ ਵਿਪਨ ਕਟਾਰੀਆ ਅਤੇ ਐਲੀਮੈਂਟਰੀ ਸਕੂਲਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਕੇਸਾਂ ਦੇ ਨਿਪਟਾਰੇ ਲਈ ਸੁਸ਼ੀਲ ਕੁਮਾਰ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply