Monday, October 26, 2026

ਸੀਵਰੇਜ਼ ਅਤੇ ਗਲੀਆਂ-ਨਾਲੀਆਂ `ਤੇ ਖਰਚੇ ਜਾਣਗੇ 39 ਕਰੋੜ ਪ੍ਰਸ਼ੋਤਮ ਕਾਂਸਲ

ਧੂਰੀ, 3 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – PPN0305201709ਨਗਰ ਕੌਂਸਲ ਧੂਰੀ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਨੇ ਸ਼ਹਿਰ ਅੰਦਰ ਸੀਵਰੇਜ਼ ਦੇ ਕੰਮ `ਤੇ ਤਕਰੀਬਨ 39 ਕਰੋੜ ਰੁਪਏ ਖਰਚ ਕੀਤੇ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਹੋਰ ਸਮਾਨ ਖਰੀਦਣ ਲਈ ਟੈਂਡਰ ਪਾਏ ਗਏ ਹਨ। ਇਸ ਦੇ ਨਾਲ ਹੀ ਨਗਰ ਕੌਂਸਲ ਵੱਲੋਂ ਫੋਗਿੰਗ ਮਸ਼ੀਨਾਂ ਰਾਹੀਂ ਰੋਜ਼ਾਨਾ ਮੱਛਰ ਮਾਰਣ ਲਈ ਸਪਰੇਅ ਵੀ ਕਰਵਾਈ ਜਾ ਰਹੀ ਹੈ ।ਉਹਨਾਂ ਦੱਸਿਆ ਕਿ ਨਗਰ ਕੌਂਸਲਰਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਟ੍ਰੈਫਿਕ ਪੁਲਿਸ ਨੂੰ ਵੀ ਬਣਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਸਥਾਨਕ ਵਾਰਡ ਨੰਬਰ 2 ਦੇ ਕੌਂਸਲਰ ਪੁਸ਼ਪਿੰਦਰ ਸ਼ਰਮਾਂ ਵੱਲੋਂ ਵਾਰਡ ਨੰਬਰ 2 ਅਤੇ 3 ਵਾਲੀ ਮੇਨ ਗਲੀ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਸੀਵਰੇਜ਼ ਸਿਸਟਮ ਦੀ ਮੰਗ ਨੂੰ ਪੂਰਾ ਕਰਦੇ ਹੋਏ ਕੰਮ ਸ਼ੁਰੂ ਕਰਵਾਇਆ ਗਿਆ ਹੈ।ਇਸ ਮੌਕੇ ਕੌਂਸਲਰ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਵਾਰਡ ਨੰਬਰ 2 ਵਿੱਚ 95% ਕੰੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ, ਅਧੂਰਾ ਰਹਿੰਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਹੈ ਅਤੇ ਸੀਵਰੇਜ ਪਾਉਣ ਤੋਂ ਬਾਅਦ ਗਲੀਆਂ-ਨਾਲੀਆਂ ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …

Leave a Reply