ਅੰਮਿ੍ਰਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –
ਖ਼ਾਲਸਾ ਕਾਲਜ ਵਿਖੇ ਇਸ ਤੋਂ ਇਲਾਵਾ ਅੱਜ ਖ਼ਾਲਸਾ ਮੈਨੇਜ਼ਮੈਂਟ ਵੱਲੋਂ ਬੀਤੇ ਦਿਨੀਂ ਵਿਛੜੀ ਰੂਹ ਵਿਦਿਆਰਥੀ ਹਰਪ੍ਰੀਤ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੱਜ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 5 ਮਈ ਦੁਪਿਹਰ 12:00 ਵਜੇ ਅਰਦਾਸ ਉਪਰੰਤ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਪਵੇਗਾ।ਇਸ ਦੁਖ ਦੀ ਘੜੀ ’ਚ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਵਿਦਿਆਰਥੀ ਹਰਪ੍ਰੀਤ ਸਿੰਘ ਦੀ ਮੌਤ ਨਾਲ ਬੜਾ ਗਹਿਰਾ ਧੱਕਾ ਲਗਾ ਹੈ, ਜੋ ਕਿ ਕਾਲਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸ ਸਬੰਧੀ ਵਿਦਿਆਰਥੀ ਦੀ ਆਤਮਿਕ ਸ਼ਾਂਤੀ ਲਈ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ ਹੈ।
ਕਾਰਜਕਾਰੀ ਪਿ੍ਰੰਸੀਪਲ ਪ੍ਰੋ: ਸੁਖਮੀਨ ਕੌਰ ਬੇਦੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਵਿਦਿਆਰਥੀਆਂ ਨੇ ਆਪਣੀਆਂ-ਆਪਣੀਆਂ ਕਲਾਸਾਂ ’ਚ ਬਕਾਇਦਾ ਹਾਜ਼ਰੀ ਵੀ ਲਗਾਈ, ਜਿਸ ਕਰਕੇ ਉਨਾਂ ਦੀ ਗਿਣਤੀ ਆਮ ਵਾਂਗੂੰ ਰਹੀ।ਇਸ ਦੌਰਾਨ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਕਾਰਜਕਾਰੀ ਪਿ੍ਰੰਸੀਪਲ ਪ੍ਰੋ: ਬੇਦੀ ਦੀ ਅਗਵਾਈ ’ਚ ਇਕ ਸ਼ੋਕ-ਸਭਾ ਕੀਤੀ ਗਈ ਅਤੇ ਵਿਦਿਆਰਥੀ ਨਮਿਤ 2 ਮਿੰਟ ਦਾ ਮੋਨ ਧਾਰਨ ਕੀਤਾ। ਇਹ ਸ਼ੋਕ-ਸਭਾ ਵਿਦਿਆਰਥੀ ਹਰਪ੍ਰੀਤ ਸਿੰਘ ਦੀ ਬੇਵਕਤੀ ਮੌਤ ਦੇ ਸਬੰਧ ’ਚ ਕੀਤੀ ਗਈ। ਜਿਸ ’ਚ ਸਟਾਫ਼ ਸੈਕਟਰੀ ਡਾ. ਜੇ. ਐੱਸ. ਅਰੋੜਾ ਵੱਲੋਂ ਪੜੇ ਗਏ ਸ਼ੋਕ-ਮਤੇ ’ਚ ਸਮੂਹ ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।ਇਸ ਸ਼ੋਕ-ਸਭਾ ’ਚ ਕਾਲਜ ਦੇ ਕਾਰਜਕਾਰੀ ਰਜਿਸਟਰਾਰ ਡਾ. ਐਮ. ਐਸ. ਬੱਤਰਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀ ਅਤੇ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਮੌਕੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਪਿ੍ਰੰਸੀਪਲ ਡਾ. ਜੇ.ਐਸ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਪਿ੍ਰੰਸੀਪਲ ਡਾ. ਐਸ.ਕੇ ਜੰਡ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਨਿਰਮਲ ਸਿੰਘ ਭੰਗੂ, ਡਾ. ਇੰਦਰਜੀਤ ਕੌਰ ਗੋਗੋਆਣੀ, ਕੁਲਵਿੰਦਰ ਸਿੰਘ, ਡੀ. ਐਸ. ਰਟੌਲ ਆਦਿ ਮੌਜ਼ੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media