Tuesday, April 7, 2026

ਬੀ.ਬੀ.ਕੇ ਡੀ.ਏ.ਵੀ ਦੀਆਂ ਵਿਦਿਆਰਥਣਾਂ ਨੇ ਕੀਤੀਆਂ ਉੱਚ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – PPN0405201703ਬੀ.ਬੀ.ਕੇ ਡੀ.ਏ.ਵੀ ਫ਼ਾਰ ਵੂਮੈਨ ਦੀ ਬੀ.ਸੀ.ਏ ਕਲਾਸ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਜਸਮੀਨ ਕੌਰ, ਅਸ਼ਮੀਨ ਕੌਰ, ਪਾਇਲ ਗੁਪਤਾ ਅਤੇ ਸ਼ਿਫਾਲੀ ਟੰਡਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸਮੈਸਟਰ ਪ੍ਰੀਖਿਆਵਾਂ ਵਿਚ ਉਚ ਪੁਜ਼ੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਅਹਿਮ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਸਲਾਅਫਜ਼ਾਈ ਕਰਦਿਆਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਉਨਾਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕੀਤੀ ਜਿੰਨ੍ਹਾਂ ਦੀ ਮਿਹਨਤ ਸਦਕਾ ਇਹਨਾਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਉਚ ਸਥਾਨ ਹਾਸਿਲ ਕੀਤੇ।ਇਸ ਸਮੇਂ ਇੱਕ ਹਿਦੀ ਅਖਬਾਰ ਦੇ ਚੀਫ਼ ਐਡੀਟਰ ਸ਼ੀਤਲ ਵਿਜ, ਚੀਫ ਕਮਿਸ਼ਨਰ ਇਨਕਮ ਟੈਕਸ ਮਿਸਟਰ ਐਸ.ਜੇ ਸਿੰਘ, ਡਿਪਟੀ ਕਮਿਸ਼ਨਰ ਇਨਕਮ ਟੈਕਸ ਮਿਸ ਕੰਚਨ ਗਰਗ ਅਤੇ ਪੀ.ਜੀ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਮੁਖੀ ਮਿਸ ਕਿਰਨ ਗੁਪਤਾ, ਵੀ ਮੌਜੂਦ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply